14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ 'ਪੂਲ ਪਾਰਟੀ' ਮਨਾਈ

Ad Position 21
No active advertisement
ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਭਿਆਨਕ ਗਰਮੀ ਦੇ ਮੌਸਮ ਵਿਚ ਬੱਚਿਆਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਨੂੰ ਸਕੂਲੀ ਗਤੀਵਿਧੀਆਂ ਨਾਲ ਮਨੋਰੰਜਕ ਤਰੀਕੇ ਨਾਲ ਜੋੜਨ ਦੇ ਉਦੇਸ਼ ਨਾਲ ਫ਼ਾਜ਼ਿਲਕਾ ਦੇ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਚ ਇਕ ਸ਼ਾਨਦਾਰ 'ਪੂਲ ਪਾਰਟੀ' ਦਾ ਆਯੋਜਨ ਕੀਤਾ ਗਿਆ | ਚੇਅਰਮੈਨ ਅਨਿਲ ਜੈਨ ਅਤੇ ਪਿ੍ੰਸੀਪਲ ਨਰੇਸ਼ ਸਪੜਾ ਦੀ ਦੇਖ-ਰੇਖ ਹੇਠ ਹੋਏ ਇਸ ਪ੍ਰੋਗਰਾਮ ਵਿਚ ਪਲੇਅ-ਵੇਅ ਅਤੇ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਕੈਂਪਸ ਵਿਚ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਰੰਗ-ਬਿਰੰਗੇ ਅਤੇ ਸੁਰੱਖਿਅਤ ਪੂਲ ਤਿਆਰ ਕੀਤੇ ਗਏ ਸਨ | ਸਕੂਲ ਦੇ ਚੇਅਰਮੈਨ ਅਨਿਲ ਜੈਨ ਨੇ ਕਿਹਾ ਕਿ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ | ਪਿ੍ੰਸੀਪਲ ਨਰੇਸ਼ ਸਪੜਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਬੱਚਿਆਂ ਨੂੰ ਤਰੋਤਾਜ਼ਾ ਰੱਖਦੇ ਹਨ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ ਅਤੇ ਬੱਚਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਸੀ | ਅੰਤ ਵਿਚ ਬੱਚਿਆਂ ਨੇ ਸਮੂਹਿਕ ਫ਼ੋਟੋ ਵੀ ਖਿਚਵਾਈ |
Ad Position 22
No active advertisement
ਪਿਛਲੀ ਖ਼ਬਰ ਖੁਸ਼ਦੀਪ ਕੌਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਰਹੀ 10ਵੇਂ ਸਥਾਨ 'ਤੇ ਅਗਲੀ ਖ਼ਬਰ ਭਾਜਪਾ ਆਗੂ ਦਲਜੀਤ ਤਿੰਨਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ
Ad Position 24