ਬੱਲੂਆਣਾ, 14 ਮਈ (ਜਸਮੇਲ ਸਿੰਘ ਢਿੱਲੋਂ)-ਖੁਸ਼ਦੀਪ ਕੌਰ ਪੁੱਤਰੀ ਮਹਿਮਾ ਸਿੰਘ ਐਮੀਨੈਂਸ ਰਾਮਸਰਾਂ ਸਕੂਲ ਨੇ ਸਿੱਖਿਆ ਵਿਭਾਗ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ 500 ਅੰਕ ਵਿਚੋਂ 481 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੈਰਿਟ ਲਿਸਟ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਮੈਡਮ ਨਵਜੋਤ ਕੌਰ ਖਹਿਰਾ ਨੇ ਵਿਦਿਆਰਥਣ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ |