14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਸਕੂਲ ਕਿੜਿਆਂਵਾਲਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਸੈਸ਼ਨ 2025-26 ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਕੁੱਲ 49 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ 500 ਵਿਚੋਂ 451 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦ ਕਿ ਸਾਨੀਆ ਰਾਣੀ ਨੇ 433 ਅੰਕ ਪ੍ਰਾਪਤ ਕਰ ਦੂਜਾ ਅਤੇ ਮਨਦੀਪ ਕੌਰ ਨੇ 425 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ, ਸੁਭਾਸ਼ ਚੰਦਰ ਲੈਕਚਰਾਰ ਅੰਗਰੇਜ਼ੀ, ਅਸ਼ਵਨੀ ਕੁਮਾਰ ਲੈਕਚਰਾਰ ਪੋਲ ਸਾਇੰਸ, ਰਾਜ ਕੁਮਾਰ, ਸ੍ਰੀਮਤੀ ਪ੍ਰਭਜੋਤ ਕੰਪਿਊਟਰ ਫੈਕਲਟੀ, ਵਿਜੈ ਕੁਮਾਰ ਅਤੇ ਸ੍ਰੀਮਤੀ ਕਿ੍ਸ਼ਨਾ ਰਾਣੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਿਮੀਗੋ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24