ਅਬੋਹਰ, 14 ਮਈ (ਵਿਵੇਕ ਹੂੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸ਼ੇਰਗੜ੍ਹ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ ਹੈ | ਸਕੂਲ ਦੇ ਮੁੱਖ ਅਧਿਆਪਕ ਗੁਰਮੇਲ ਸਿੰਘ ਸਟੇਟ ਐਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸਕੂਲ ਦੇ ਕੁੱਲ 73 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਅਤੇ ਸਾਰੇ ਦੇ ਸਾਰੇ 73 ਵਿਦਿਆਰਥੀ ਹੀ ਸਫਲਤਾਪੂਰਵਕ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦਕਿ 16 ਵਿਦਿਆਰਥੀ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਿਚ ਸਫਲ ਰਹੇ ਹਨ | ਉਨ੍ਹਾਂ ਕਿਹਾ ਕਿ ਮੋਨਿਕਾ ਪੁੱਤਰੀ ਰਾਏ ਸਿੰਘ ਨੇ 650 ਵਿਚੋਂ 611 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦ ਕਿ ਪਾਇਲ ਪੁੱਤਰੀ ਸਾਹਿਬ ਰਾਮ ਨੇ 607 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜੋਤੀ ਪੁੱਤਰੀ ਮਹਿੰਦਰ ਕੁਮਾਰ 595 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ | ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਅਧਿਆਪਕ ਗੁਰਮੇਲ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |