ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਮੋਹਲ਼ਾ)-ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ | ਰਿਟਰਨਿੰਗ ਅਫ਼ਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ 13 ਮਈ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ | ਦੂਸਰੇ ਦਿਨ ਵੀ 11 ਤੋਂ 3 ਵਜੇ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ | ਉਨ੍ਹਾਂ ਦੱਸਿਆ ਕਿ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ | ਉਨ੍ਹਾਂ ਕਿਹਾ ਕਿ 18 ਮਈ ਨੂੰ ਇਨ੍ਹਾਂ ਦੀ ਪੜਤਾਲ ਕੀਤੀ ਜਾਣੀ ਹੈ ਅਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਹੈ ਅਤੇ ਸ਼ਾਮ ਨੂੰ ਇਸੇ ਦਿਨ ਸਹੀ ਨਾਮਜ਼ਦਗੀ ਪੱਤਰ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |