ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ 'ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਦੂਜੇ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 86 ਵਾਰਡਾਂ ਵਿਚ 189 ਪੋਲਿੰਗ ਬੂਥ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਵਿਚ 50 ਵਾਰਡ 'ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫ਼ਾਜ਼ਿਲਕਾ ਵਿਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਿਤੀ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿਚੋਂ 91474 ਮਰਦ ਅਤੇ 82272 ਅÏਰਤਾਂ ਜਦਕਿ 8 ਅਦਰ ਵੋਟਰ ਹਨ |