14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਲੋਰੀਅਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਜਲਾਲਾਬਾਦ, 14 ਮਈ (ਕਰਨ ਚੁਚਰਾ)-ਸੀ.ਬੀ.ਐੱਸ.ਈ.ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ (ਬਰਾਂਚ ਮਾਤਾ ਗੁਜਰੀ ਪਬਲਿਕ ਸਕੂਲ) ਜਲਾਲਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਅਨੂਪ੍ਰੀਤ ਕੌਰ ਅਤੇ ਡਾਇਰੈਕਟਰ ਮੈਡਮ ਪਰਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵੈਸ਼ਨਵੀ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਦ ਕਿ ਐਸ਼ਨੂਰ ਨੇ 91.4 ਫ਼ੀਸਦੀ ਅੰਕ, ਨਵਨੀਤ ਨੇ 92.8 ਪ੍ਰਤੀਸ਼ਤ ਅੰਕ, ਪਰਨੀਤ ਨੇ 91.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸਕੂਲ ਲਈ ਵੱਡੀ ਮਾਣ ਵਾਲੀ ਗੱਲ ਇਹ ਰਹੀ ਕਿ ਅੰਗਰੇਜ਼ੀ ਵਿਸ਼ੇ ਵਿਚ ਸੀਰਤ ਅਤੇ ਸਵਾਤੀ ਨੇ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਵਿਲੱਖਣ ਰਿਕਾਰਡ ਬਣਾਇਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਿੱਖਿਆ ਦੇ ਨਾਲ-ਨਾਲ ਇਹ ਸਕੂਲ ਖੇਡਾਂ ਦੇ ਖੇਤਰ ਵਿਚ ਵੀ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾ ਚੁੱਕਾ ਹੈ | ਪਿ੍ੰਸੀਪਲ ਮੈਡਮ ਅਨੂਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਇਕ ਸਾਲ ਦੇ ਅੰਦਰ ਹੀ ਇਸ ਸਕੂਲ ਨੇ ਆਪਣੀਆਂ ਮੱਲ੍ਹਾਂ ਸਦਕਾ ਇਲਾਕੇ ਦੇ ਨਾਮਵਰ ਸਕੂਲਾਂ ਵਿਚ ਮੋਹਰੀ ਸਥਾਨ ਬਣਾ ਲਿਆ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਮਾਪਿਆਂ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਚੱਬੇਵਾਲ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ ਅੱਜ ਅਗਲੀ ਖ਼ਬਰ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ
Ad Position 24