11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲ ਅਕੈਡਮੀ ਬਹਿਕ ਫੱਤੂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਕਾਲ ਅਕੈਡਮੀ ਬਹਿਕ ਫੱਤੂ ਦੇ ਹੋਣਹਾਰ ਵਿਦਿਆਰਥੀ | ਅਜੀਤ ਤਸਵੀਰ <br/> 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਸੀ.ਬੀ.ਐੱਸ.ਈ.ਵਲੋਂ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਅਕਾਲ ਅਕੈਡਮੀ ਬਹਿਕ ਫੱਤੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਵਾਰ ਫਿਰ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਸ ਨਾਮਵਰ ਵਿੱਦਿਅਕ ਸੰਸਥਾ ਦੇ ਵਿਦਿਆਰਥੀਆਂ ਨੇ ਸਾਇੰਸ, ਕਾਮਰਸ ਅਤੇ ਆਰਟਸ ਤਿੰਨਾਂ ਹੀ ਸਟਰੀਮਾਂ ਵਿਚ ਬੇਹੱਦ ਉੱਤਮ ਨਤੀਜੇ ਪ੍ਰਾਪਤ ਕੀਤੇ | ਅਕੈਡਮੀ ਦਾ ਨਤੀਜਾ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਸਾਇੰਸ ਸਟਰੀਮ ਵਿਚ ਹਸਨਪ੍ਰੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸੁਖਮਨਪ੍ਰੀਤ ਕੌਰ ਨੇ 92.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 92 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ ਵਿਚ ਸ਼ਰਨਜੀਤ ਕੌਰ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਜੁਗਰਾਜ ਸਿੰਘ ਨੇ 86 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ ਨੇ 85 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਸਟਰੀਮ ਵਿਚ ਹਰਨੂਰ ਸਿੰਘ ਨੇ 86.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਨਵਦੀਪ ਕੌਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਨਵਜੋਤ ਸਿੰਘ ਨੇ 82 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਅਕੈਡਮੀ ਦੀ ਪਿ੍ੰਸੀਪਲ ਮਨਦੀਪ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਮਿਹਨਤ ਅਤੇ ਅਕੈਡਮੀ ਦੇ ਅਨੁਸ਼ਾਸਿਤ ਮਾਹੌਲ ਕਾਰਨ ਨਤੀਜੇ ਬੇਹੱਦ ਉਤਕਿ੍ਸ਼ਟ ਰਹੇ | ਅਕਾਲ ਅਕੈਡਮੀ ਬਹਿਕ ਫੱਤੂ ਨੇ ਇੱਕ ਵਾਰ ਫਿਰ 100 ਪ੍ਰਤੀਸ਼ਤ ਨਤੀਜਾ ਦੇ ਕੇ ਇਲਾਕੇ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਪਿ੍ੰਸੀਪਲ ਮੈਡਮ ਨੇ ਕਿਹਾ ਕਿ ਅਕਾਲ ਅਕੈਡਮੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਅਧਿਆਤਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਸਦਾ ਯਤਨਸ਼ੀਲ ਰਹਿੰਦੀ ਹੈ | ਅਕੈਡਮੀ ਪ੍ਰਬੰਧਕਾਂ ਵਲੋਂ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ 'ਤੇ ਐਮ.ਐੱਸ.ਪੀ. ਦੇਵੇ ਕੇਂਦਰ ਸਰਕਾਰ-ਬੀ.ਕੇ.ਯੂ.ਕਾਦੀਆਂ <br/> ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24