11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ 'ਤੇ ਐਮ.ਐੱਸ.ਪੀ. ਦੇਵੇ ਕੇਂਦਰ ਸਰਕਾਰ-ਬੀ.ਕੇ.ਯੂ.ਕਾਦੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੀ ਮਹੀਨਾਵਾਰ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ | ਇਸ ਮੌਕੇ ਕਿਸਾਨੀ ਮਸਲਿਆਂ 'ਤੇ ਚਰਚਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਮਾਸਟਰ ਬੂਟਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਹਮਲੇ ਕੀਤੇ | ਕਿਸਾਨ ਆਗੂਆਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪਰਮਲ ਝੋਨੇ ਦੇ ਭਾਅ ਵਿਚ ਸਿਰਫ਼ 72 ਰੁਪਏ ਪ੍ਰਤੀ ਕੁਇੰਟਲ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ ਤੇ ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਕੇ ਕਿਸਾਨਾਂ ਸਿਰ ਆਰਥਿਕ ਬੋਝ ਹੋਰ ਵਧਾ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਡਾ.ਐੱਮ.ਐੱਸ. ਸਵਾਮੀਨਾਥਨ ਰਿਪੋਰਟ ਦੇ ਫ਼ਾਰਮੂਲੇ ਮੁਤਾਬਿਕ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦਿੱਤੀ ਜਾਵੇ | ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਵੇਲੇ ਮੁਰਗ਼ੀਆਂ ਦੇ ਨੁਕਸਾਨ 'ਤੇ ਵੀ ਮੁਆਵਜ਼ਾ ਦੇਣ ਦੇ ਦਾਅਵੇ ਕਰਨ ਵਾਲੀ ਸਰਕਾਰ ਹੁਣ ਹੜ੍ਹ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਹੁੰਚਿਆ | ਮੰਡੀਆਂ ਦੇ ਹਾਲਾਤਾਂ 'ਤੇ ਬੋਲਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਦਾਣਾ ਮੰਡੀਆਂ ਵਿਚ ਕਣਕ ਦੀ ਫ਼ਸਲ ਦੇ ਅੰਬਾਰ ਲੱਗੇ ਹੋਏ ਹਨ | ਲਿਫ਼ਟਿੰਗ ਦੀ ਰਫ਼ਤਾਰ ਬੇਹੱਦ ਸੁਸਤ ਹੈ | ਉਨ੍ਹਾਂ ਖ਼ੁਲਾਸਾ ਕੀਤਾ ਕਿ ਕੁੱਝ ਟਰੱਕ ਮਾਲਕਾਂ ਅਤੇ ਟਰਾਂਸਪੋਰਟਰਾਂ ਵਲੋਂ ਕਿਸਾਨਾਂ ਦੀ ਫ਼ਸਲ ਪਹਿਲਾਂ ਚੁੱਕਣ ਦੇ ਬਦਲੇ ਨਜਾਇਜ਼ ਪੈਸਿਆਂ (ਰਿਸ਼ਵਤ) ਦੀ ਮੰਗ ਕੀਤੀ ਜਾ ਰਹੀ ਹੈ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਉੱਪਲ, ਜਸਬੀਰ ਸਿੰਘ ਜੰਡਵਾਲਾ ਖਰਤਾ, ਫ਼ੌਜਾ ਸਿੰਘ ਪ੍ਰਧਾਨ ਬਾਰਡਰ ਬੈਲਟ, ਲਖਵਿੰਦਰ ਸਿੰਘ ਬਲਾਕ ਪ੍ਰਧਾਨ ਅਰਨੀਵਾਲਾ, ਜੋਗਿੰਦਰ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਭੰਬਾ, ਜੋਗਿੰਦਰ ਸਿੰਘ, ਪੂਰਨ ਸਿੰਘ, ਜਗਮੋਹਨ ਸਿੰਘ ਢਿੱਪਾਵਾਲੀ, ਗੁਰਚਰਨ ਸਿੰਘ ਪਟਵਾਰੀ ਅਤੇ ਸੁਰਜੀਤ ਸਿੰਘ ਓਝਾ ਵਾਲੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ ਅਗਲੀ ਖ਼ਬਰ ਅਕਾਲ ਅਕੈਡਮੀ ਬਹਿਕ ਫੱਤੂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24