11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਸਕੂਲ 'ਬਲੂਮ-3' ਸੰਸਥਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਅਤੇ ਵਿਹਾਰਕ ਗਿਆਨ ਦੇ ਉਦੇਸ਼ ਨਾਲ ਸਥਾਨਕ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ ਦੀ ਕਾਰਜਪ੍ਰਣਾਲੀ, ਯਾਤਰੀ ਸਹੂਲਤਾਂ ਅਤੇ ਰੇਲ ਸੰਚਾਲਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਹਾਸਲ ਕੀਤੀਆਂ | ਦੌਰੇ ਦੌਰਾਨ ਵਿਦਿਆਰਥੀਆਂ ਨੇ ਟਿਕਟ ਕਾਊਾਟਰ, ਪੁੱਛਗਿੱਛ ਕੇਂਦਰ, ਪਲੇਟ ਫਾਰਮ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਨੇੜਿਓਾ ਦੇਖਿਆ ਅਤੇ ਸਮਝਿਆ | ਰੇਲਵੇ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਰੇਲ ਸੰਚਾਲਨ, ਸਮਾਂ ਪ੍ਰਬੰਧਨ ਅਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ 'ਤੇ ਅਨੁਸ਼ਾਸਨ, ਸਫ਼ਾਈ ਅਤੇ ਜਨਤਕ ਸੇਵਾਵਾਂ ਦੀ ਮਹੱਤਤਾ ਨੂੰ ਵੀ ਸਮਝਿਆ | ਵਿਦਿਆਰਥੀਆਂ ਨੇ ਰੇਲ ਯਾਤਰਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੇ ਅਨੁਭਵ ਨੂੰ ਬਹੁਤ ਹੀ ਗਿਆਨ ਵਰਧਕ ਅਤੇ ਪ੍ਰੇਰਨਾਦਾਇਕ ਦੱਸਿਆ | ਸੰਸਥਾ ਦੇ ਅਧਿਆਪਕਾਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਵਿਚ ਵਿਹਾਰਕ ਗਿਆਨ, ਸਮਾਜਿਕ ਜਾਗਰੂਕਤਾ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਵਿਚ ਸਹਾਇਕ ਹੁੰਦੇ ਹਨ | ਅੰਤ ਵਿਚ ਸੰਸਥਾ ਦੇ ਪ੍ਰਬੰਧਕ ਅਤੇ ਚੇਅਰਪਰਸਨ ਰਮਨ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਵਾਈਸ ਪਿ੍ੰਸੀਪਲ ਸ੍ਰੀਮਤੀ ਸੀਮਾ ਢੀਂਗੜਾ, ਡਾਇਰੈਕਟਰ ਦੀਪਕ ਸ਼ਰਮਾ ਅਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸਾਬਕਾ ਆਗੂ ਭਜਨ ਲਾਲ ਕੰਬੋਜ ਸੈਂਕੜੇ ਸਾਥੀਆਂ ਸਮੇਤ ਹੋਏ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ 'ਤੇ ਐਮ.ਐੱਸ.ਪੀ. ਦੇਵੇ ਕੇਂਦਰ ਸਰਕਾਰ-ਬੀ.ਕੇ.ਯੂ.ਕਾਦੀਆਂ <br/>
Ad Position 24