11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਆਪ' ਦੇ ਸਾਬਕਾ ਆਗੂ ਭਜਨ ਲਾਲ ਕੰਬੋਜ ਸੈਂਕੜੇ ਸਾਥੀਆਂ ਸਮੇਤ ਹੋਏ ਕਾਂਗਰਸ 'ਚ ਸ਼ਾਮਿਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਦੀ ਸਿਆਸਤ ਵਿਚ ਲਗਾਤਾਰ ਹਲਚਲ ਤੇਜ਼ ਹੁੰਦੀ ਜਾ ਰਹੀ ਹੈ | ਇਸੇ ਦੌਰਾਨ ਇਕ ਵੱਡੇ ਸਿਆਸੀ ਘਟਨਾਕ੍ਰਮ ਵਿਚ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਭਜਨ ਲਾਲ ਕੰਬੋਜ ਅਤੇ ਸਾਬਕਾ ਕੌਂਸਲਰ ਸੋਮਾ ਰਾਣੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ | ਇਹ ਜੁਆਇਨਿੰਗ ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਹੋਈ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਚੋਣ ਆਬਜ਼ਰਵਰ ਧਨਜੀਤ ਸਿੰਘ ਵਿਰਕ ਨੇ ਸਾਂਝੇ ਤੌਰ 'ਤੇ ਭਜਨ ਲਾਲ ਕੰਬੋਜ ਨੂੰ ਸਿਰੋਪਾਓ ਪਹਿਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਭਜਨ ਲਾਲ ਕੰਬੋਜ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਇਤਿਹਾਸਕ ਨੀਤੀਆਂ ਅਤੇ ਜਨ ਹਿਤਕਾਰੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਆਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਆਗਾਮੀ ਨਗਰ ਕੌਂਸਲ ਚੋਣਾਂ ਵਿਚ ਉਹ ਪੂਰੀ ਮਿਹਨਤ, ਲਗਨ ਅਤੇ ਨਿਸ਼ਠਾ ਨਾਲ ਕੰਮ ਕਰਕੇ ਪਾਰਟੀ ਦੀ ਸਥਿਤੀ ਨੂੰ ਮਜ਼ਬੂਤ ਕਰਨਗੇ | ਇਸ ਮੌਕੇ ਸੀਨੀਅਰ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਅੰਦਰ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕ ਮੌਜੂਦਾ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਨਕਾਰ ਕੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ | ਦੂਜੇ ਪਾਸੇ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਨਗਰ ਕੌਂਸਲ ਦੀਆਂ ਸਾਰੀਆਂ ਸੀਟਾਂ 'ਤੇ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ ਅਤੇ ਦੁਬਾਰਾ ਸ਼ਾਨ ਨਾਲ ਆਪਣਾ ਬੋਰਡ ਬਣਾਏਗੀ | ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਭਜਨ ਲਾਲ ਕੰਬੋਜ ਦੇ ਕਾਂਗਰਸ ਵਿਚ ਜਾਣ ਨਾਲ ਫ਼ਾਜ਼ਿਲਕਾ ਸ਼ਹਿਰ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ, ਜਿਸ ਦਾ ਸਿੱਧਾ ਅਸਰ ਆਉਣ ਵਾਲੀਆਂ ਚੋਣਾਂ ਦੇ ਨਤੀਜਿਆਂ 'ਤੇ ਦੇਖਣ ਨੂੰ ਮਿਲੇਗਾ | ਇਸ ਘਟਨਾਕ੍ਰਮ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਐਡਵੋਕੇਟ ਰਿਤੇਸ਼ ਗਗਨੇਜਾ, ਹਰਬੰਸ ਸਿੰਘ, ਬਲਦੇਵ ਭੱਟੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ 'ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ <br/> ਅਗਲੀ ਖ਼ਬਰ ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ
Ad Position 24