11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਸ਼ਾ ਵਿਭਾਗ ਪੰਜਾਬ ਪੁਸਤਕ ਮੈਚਿੰਗ ਗਰਾਂਟ ਸਕੀਮ ਤਹਿਤ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿੱਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਪੁਸਤਕ ਮੈਚਿੰਗ ਗਰਾਂਟ ਯੋਜਨਾ ਤਹਿਤ ਮੁਫ਼ਤ ਪੁਸਤਕਾਂ ਦਿੱਤੀਆਂ ਜਾਣਗੀਆਂ | ਇਸ ਸਕੀਮ ਦਾ ਲਾਭ ਸਕੂਲ, ਕਾਲਜ ਅਤੇ ਪੇਂਡੂ ਖੇਤਰ ਦੀਆਂ ਲਾਇਬ੍ਰੇਰੀਆਂ ਆਦਿ ਉਠਾ ਸਕਦੇ ਹਨ | ਇਸ ਸਕੀਮ ਅਨੁਸਾਰ ਜਿੰਨੀ ਕੀਮਤ ਦੀਆਂ ਪੁਸਤਕਾਂ ਕੋਈ ਸੰਸਥਾ ਖ਼ਰੀਦ ਕਰੇਗੀ, ਓਨੀ ਹੀ ਰਾਸ਼ੀ ਦੀਆਂ ਪੁਸਤਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਪਰਮਿੰਦਰ ਸਿੰਘ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਖੇਤਰ ਦੀਆਂ ਲਾਇਬ੍ਰੇਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਇਸ ਸਕੀਮ ਤਹਿਤ ਪੁਸਤਕਾਂ ਦੀ ਖ਼ਰੀਦ ਲਈ ਚਾਹਵਾਨ ਸੰਸਥਾਵਾਂ, ਆਪਣੀ ਸੰਸਥਾ ਦੇ ਲੈਟਰ-ਪੈਡ 'ਤੇ ਮੁਖੀ ਵਲੋਂ ਬੇਨਤੀ-ਪੱਤਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ, ਕਮਰਾ ਨੰ. 313 ਦੂਸਰੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ (ਈ-ਮੇਲ) 'ਤੇ ਭੇਜ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਕਾਲਜਾਂ, ਸਕੂਲਾਂ ਤੇ ਲਾਇਬ੍ਰੇਰੀਆਂ ਨੂੰ ਪੱਤਰ ਰਾਹੀਂ ਵਿੱਕਰੀ ਕੇਂਦਰ ਵਿਚ ਮੌਜੂਦ ਪੁਸਤਕਾਂ ਬਾਰੇ ਸੂਚਿਤ ਵੀ ਕਰ ਦਿੱਤਾ ਗਿਆ ਹੈ | ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਸ਼ੇਸ਼ ਛੋਟ ਅਤੇ ਨਾ ਮਾਤਰ ਕੀਮਤਾਂ ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਹ ਲਾਹੇਵੰਦ ਯੋਜਨਾ ਸਿਮਤ ਸਮੇਂ ਲਈ ਉਪਲਬਧ ਹੈ, ਇਸ ਲਈ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਅਲੋਪ ਹੋ ਰਹੇ ਪੁਸਤਕ ਸਭਿਆਚਾਰ ਨੂੰ ਮੁੜ ਸੁਰਜੀਤ ਕਰਕੇ ਚੰਗਾ ਸਮਾਜ ਸਿਰਜਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮੰਡੀ ਦੇ ਸਚਿਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਅਬੋਹਰ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ 'ਚ ਹੋਈ ਵੱਡੀ ਬਗ਼ਾਵਤ <br/>
Ad Position 24