11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਨੇ ਮੰਦਰ ਅਤੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਅਮਰਜੀਤ ਸ਼ਰਮਾ)-ਆਤਮ ਵੱਲਭ ਸਕੂਲ 'ਬਲੂਮ-3' ਸੰਸਥਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਅਤੇ ਸਭਿਆਚਾਰਕ ਜਾਗਰੂਕਤਾ ਦੇ ਉਦੇਸ਼ ਨਾਲ ਸਥਾਨਕ ਮੰਦਰ ਅਤੇ ਗੁਰਦੁਆਰਾ ਸਾਹਿਬ ਦਾ ਵਿੱਦਿਅਕ ਦੌਰਾ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਜਿੱਥੇ ਮੰਦਰ ਵਿਚ ਨਤਮਸਤਕ ਹੋ ਕੇ ਭਾਰਤੀ ਸਭਿਆਚਾਰ ਅਤੇ ਅਧਿਆਤਮਕ ਪਰੰਪਰਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੀ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਮਾਨਵਤਾ ਅਤੇ ਸੇਵਾ ਦੇ ਸੰਦੇਸ਼ ਨੂੰ ਸਮਝਿਆ | ਗੁਰਦੁਆਰਾ ਸਾਹਿਬ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੇ ਉੱਥੇ ਚੱਲ ਰਹੀ ਲੰਗਰ ਸੇਵਾ ਵਿਚ ਵੀ ਆਪਣਾ ਯੋਗਦਾਨ ਪਾਇਆ ਅਤੇ ਨਿਸ਼ਕਾਮ ਸੇਵਾ ਭਾਵਨਾ ਦਾ ਅਨੁਭਵ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਦੱਸਿਆ ਕਿ ਇਸ ਦੌਰੇ ਰਾਹੀਂ ਉਨ੍ਹਾਂ ਨੂੰ ਅਨੁਸ਼ਾਸਨ ਅਤੇ ਸੇਵਾ ਦੇ ਮਹੱਤਵ ਬਾਰੇ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ, ਜੋ ਕਿ ਉਨ੍ਹਾਂ ਲਈ ਬਿਹਤਰੀਨ ਤਜਰਬਾ ਰਿਹਾ | ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਅਜਿਹੇ ਭਰਮਣ ਵਿਦਿਆਰਥੀਆਂ ਵਿਚ ਧਾਰਮਿਕ ਸਹਿਣਸ਼ੀਲਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ. ਸੰਸਥਾ ਦੇ ਪ੍ਰਬੰਧਕ ਅਤੇ ਚੇਅਰਪਰਸਨ ਰਮਨ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਵਾਈਸ ਪਿ੍ੰਸੀਪਲ ਸ੍ਰੀਮਤੀ ਸੀਮਾ ਢੀਂਗੜਾ, ਡਾਇਰੈਕਟਰ ਦੀਪਕ ਸ਼ਰਮਾ ਅਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ. ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਜੈਨ ਕਾਲਜ ਵਿਖੇ ਨਰਸਿੰਗ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਮੰਡੀ ਦੇ ਸਚਿਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24