11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੈਨ ਕਾਲਜ ਵਿਖੇ ਨਰਸਿੰਗ ਦਿਵਸ ਮੌਕੇ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਅਬੋਹਰ, 15 ਮਈ (ਸੁਖਜੀਤ ਸਿੰਘ ਬਰਾੜ)-ਜੈਨ ਕਾਲਜ ਪਿੰਡ ਉਸਮਾਨ ਖੇੜਾ ਵਿਖੇ ਨਰਸ ਦਿਵਸ ਅਤੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਕਮੇਟੀ ਦੇ ਚੇਅਰਮੈਨ ਰਾਜਿੰਦਰ ਜੈਨ, ਨਿਰਦੇਸ਼ਕ ਅੰਕਿਤ ਜੈਨ, ਪਿ੍ੰਸੀਪਲ ਭਾਗਿਆ ਲਕਸ਼ਮੀ, ਕੱਲਰ ਖੇੜਾ ਹਸਪਤਾਲ ਦੇ ਮੁਖੀ ਡਾ.ਗੁਰਮੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕਾਲਜ ਦੇ ਨਿਰਦੇਸ਼ਕ ਅੰਕਿਤ ਜੈਨ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਰਸ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਨਰਸਿੰਗ ਕਿਤਾ ਹੀ ਨਹੀਂ ਸਗੋਂ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਵੀ ਹੈ | ਚੇਅਰਮੈਨ ਰਾਜਿੰਦਰ ਜੈਨ ਨੇ ਕਿਹਾ ਕਿ ਨਰਸਾਂ ਦੀ ਸਿਹਤ ਸੇਵਾਵਾਂ ਵਿਚ ਵੱਡੀ ਭੂਮਿਕਾ ਹੁੰਦੀ ਹੈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਪਤੀ 'ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਓ.ਪੀ.ਸ਼ਰਮਾ, ਕਮਲ ਕਿਸ਼ੋਰ, ਰੇਖਾ ਦੇਵੀ, ਅਲੋਕ ਚਤੁਰਦੇਵੀ, ਰਾਮੇਸ਼ ਕੁਮਾਰ, ਬੇਅੰਤ ਕੌਰ, ਅਰਵਿੰਦ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਚ.ਪੀ.ਵੀ. ਟੀਕਾਕਰਨ ਸਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਨੇ ਮੰਦਰ ਅਤੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ
Ad Position 24