11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐੱਚ.ਪੀ.ਵੀ. ਟੀਕਾਕਰਨ ਸਬੰਧੀ ਜਾਗਰੂਕਤਾ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਐੱਚ.ਪੀ.ਵੀ.ਟੀਕਾਕਰਨ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਟੀਕਾਕਰਨ ਲੜਕੀਆਂ ਨੂੰ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦੇ ਕੈਂਸਰ) ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਬਿਹਤਰੀਨ ਉਪਾਅ ਹੈ | ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਪ੍ਰਾਈਵੇਟ ਹਸਪਤਾਲਾਂ ਵਿਚ ਇਸ ਟੀਕੇ ਦੀ ਕੀਮਤ ਬਹੁਤ ਜ਼ਿਆਦਾ ਹੈ, ਪਰ ਸਰਕਾਰ ਵਲੋਂ ਇਹ ਮੁਫ਼ਤ ਲਗਾਈ ਜਾ ਰਹੀ ਹੈ | ਡਾ.ਚਾਵਲਾ ਨੇ ਦੱਸਿਆ ਕਿ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਇਹ ਵਿਸ਼ੇਸ਼ ਤਿੰਨ ਮਹੀਨੇ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਕਿ 31 ਮਈ ਤੱਕ ਜਾਰੀ ਰਹੇਗੀ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਕਿਉਂਕਿ ਭਾਰਤ ਵਿਚ ਸਰਵਾਈਕਲ ਕੈਂਸਰ ਅÏਰਤਾਂ ਵਿਚ ਹੋਣ ਵਾਲਾ ਦੂਜਾ ਵੱਡਾ ਕੈਂਸਰ ਹੈ | ਇਹ ਵੈਕਸੀਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਲਗਾਈ ਜਾ ਰਹੀ ਹੈ | ਇਸ ਮੌਕੇ ਡਾ. ਰਾਜਵੀਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ ਅਤੇ ਸੁਖਦੇਵ ਸਿੰਘ ਸਮੇਤ ਸਕੂਲ ਦਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜੈਨ ਕਾਲਜ ਵਿਖੇ ਨਰਸਿੰਗ ਦਿਵਸ ਮੌਕੇ ਸਮਾਗਮ ਕਰਵਾਇਆ
Ad Position 24