11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਕੂਲਾਂ ਵਿਚ ਕਰਵਾਈਆਂ ਗਤੀਵਿਧੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਕਵਿਤਾ ਸਿੰਘ, ਸਿਵਲ ਸਰਜਨ ਫ਼ਾਜ਼ਿਲਕਾ ਦੀ ਨਿਗਰਾਨੀ ਅਤੇ ਡਾ.ਸੁਨੀਤਾ ਕੰਬੋਜ, ਜ਼ਿਲ੍ਹਾ ਐਪੀਡੈਮੋਲੋਜਿਸਟ ਦੀ ਦੇਖਰੇਖ ਹੇਠ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਅਰਬਨ ਫ਼ਾਜ਼ਿਲਕਾ ਦੇ ਸਕੂਲਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਦੇ ਆਲੇ-ਦੁਆਲੇ ਡੇਂਗੂ ਦਾ ਲਾਰਵਾ ਲੱਭ ਕੇ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ | ਜ਼ਿਲ੍ਹਾ ਐਪੀਡੈਮੋਲੋਜਿਸਟ ਡਾ.ਸੁਨੀਤਾ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਵਲ ਜਾਗਰੂਕਤਾ ਨਾਲ ਹੀ ਡੇਂਗੂ ਵਰਗੀ ਘਾਤਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਸੰਕਰਮਿਤ 'ਏਡਜ਼ ਅਜਿਪਟੀ' ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਦੇ ਸਮੇਂ ਹੀ ਕੱਟਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰੋ | ਅਜਿਹੇ ਕੱਪੜੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਜੋ ਮੱਛਰ ਨਾ ਕੱਟ ਸਕੇ | ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ | ਬੁਖ਼ਾਰ ਹੋਣ 'ਤੇ ਕੇਵਲ ਪੈਰਾਸੀਟਾਮੋਲ ਦੀ ਗੋਲੀ ਹੀ ਖਾਓ | ਇਸ ਦੇ ਨਾਲ ਹੀ ਵੱਧ ਤੋਂ ਵੱਧ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ | ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਵਿਕੀ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿੱਛੇ ਦਰਦ, ਸਿਰ ਦਰਦ, ਚਮੜੀ 'ਤੇ ਦਾਣੇ ਅਤੇ ਮਸੂੜਿ੍ਹਆਂ ਜਾਂ ਨੱਕ ਵਿਚੋਂ ਖ਼ੂਨ ਆਉਣ ਦੀ ਸਮੱਸਿਆ ਹੋਵੇ, ਤਾਂ ਜਲਦ ਤੋਂ ਜਲਦ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਟੈੱਸਟ ਅਤੇ ਇਲਾਜ ਕਰਵਾਉਣ | ਡੇਂਗੂ ਦਾ ਟੈੱਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦਾ ਸਟਾਫ਼, ਵਿਦਿਆਰਥੀ, ਸੁਖਦੇਵ ਸਿੰਘ, ਐਲ.ਟੀ.ਸੁਨੀਤਾ ਕੰਬੋਜ, ਸਵਰਨ ਸਿੰਘ, ਗੁਰਜੰਟ ਸਿੰਘ ਅਤੇ ਨਰਸਿੰਗ ਦੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ 'ਚ ਸਟਾਫ਼ ਦੇ ਗੈਰ ਹਾਜ਼ਰ ਰਹਿਣ 'ਤੇ ਪੰਚਾਇਤ ਹੋਈ ਚਿੰਤਤ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਵਿਸ਼ੇਸ਼ ਮੀਟਿੰਗ ਹੋਈ <br/>
Ad Position 24