11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੈਡੀਕਲ ਸਟਰੀਮ 'ਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ <br/>

Ad Position 21
repet_subhas-goyals [Copy P29]
ਅਕਾਲੀ ਅਕੈਡਮੀ ਦੇ ਹੋਣਹਾਰ ਵਿਦਿਆਰਥੀ | ਅਜੀਤ ਤਸਵੀਰ <br/> 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ.ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡੀਕਲ ਸਟਰੀਮ ਵਿਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਇਨ੍ਹਾਂ ਸੰਸਥਾਵਾਂ ਦੇ ਗਰਾਮੀਣ ਖੇਤਰ ਦੇ ਹੋਣਹਾਰ ਵਿਦਿਆਰਥੀਆਂ ਨੇ ਦੇਸ਼ ਅਤੇ ਸੂਬਾ ਪੱਧਰ 'ਤੇ ਵੱਡੀਆਂ ਮੱਲ੍ਹਾਂ ਮਾਰ ਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਵਿਦਿਆਰਥੀ ਗੁਰਬੀਰ ਸਿੰਘ ਨੇ ਮੈਡੀਕਲ ਸਟਰੀਮ ਵਿਚ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਅਕਾਲ ਅਕੈਡਮੀ ਰੀਠਖੇੜੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਵੀ ਮੈਡੀਕਲ ਸਟਰੀਮ ਵਿਚ 98.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਟੇਟ ਪੱਧਰ 'ਤੇ ਪਹਿਲਾ ਅਤੇ ਨੈਸ਼ਨਲ ਪੱਧਰ 'ਤੇ ਚੌਥਾ ਸਥਾਨ ਹਾਸਲ ਕਰਕੇ ਅਕਾਲ ਅਕੈਡਮੀਆਂ ਅਤੇ ਆਪਣੇ ਮਾਪਿਆਂ ਦਾ ਨਾਮ ਚਮਕਾਇਆ ਹੈ | ਇੱਥੇ ਇਹ ਖ਼ਾਸ ਤੌਰ 'ਤੇ ਜ਼ਿਕਰਯੋਗ ਹੈ ਕਿ ਜਸ਼ਨਦੀਪ ਕੌਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ 'ਮਾਤਾ ਭੋਲੀ ਸਕੀਮ' ਅਧੀਨ ਸਿੱਖਿਆ ਪ੍ਰਾਪਤ ਕਰ ਰਹੀ ਹੈ ਅਤੇ ਉਹ ਈ.ਟੀ.ਐੱਸ. ਪ੍ਰੋਜੈਕਟ ਰਾਹੀਂ ਸਪਾਂਸਰਡ ਵਿਦਿਆਰਥਣ ਹੈ | ਉਸ ਦੀ ਇਸ ਬੇਮਿਸਾਲ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਟਰੱਸਟ ਵਲੋਂ ਲੋੜਵੰਦ ਅਤੇ ਹੋਣਹਾਰ ਬੱਚਿਆਂ ਨੂੰ ਦਿੱਤਾ ਜਾ ਰਿਹਾ ਸਹਿਯੋਗ ਅਤੇ ਵਜ਼ੀਫ਼ੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇ ਰਹੇ ਹਨ | ਅਕੈਡਮੀਆਂ ਦੇ ਪਿ੍ੰਸੀਪਲਾਂ, ਪ੍ਰਬੰਧਕਾਂ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ 'ਤੇ ਗਹਿਰੀ ਖ਼ੁਸ਼ੀ ਪ੍ਰਗਟ ਕਰਦਿਆਂ ਜੇਤੂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਹਮੇਸ਼ਾ ਹੀ ਪਿੰਡਾਂ ਦੇ ਬੱਚਿਆਂ ਨੂੰ ਉੱਚ-ਮਿਆਰੀ, ਨੈਤਿਕ ਮੁੱਲਾਂ 'ਤੇ ਆਧਾਰਿਤ ਅਤੇ ਅਧਿਆਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਆਗੂਆਂ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀਆਂ ਪਦਮ ਸ਼੍ਰੀ, ਸ਼੍ਰੋਮਣੀ ਪੰਥ ਰਤਨ, ਵਿੱਦਿਆ ਮਾਰਤੰਡ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਵਿੱਦਿਆ ਪ੍ਰਤੀ ਮਹਾਨ ਸੁਪਨੇ ਅਤੇ ਦੂਰ-ਦਰਸ਼ੀ ਸੋਚ ਦਾ ਜੀਵਤ ਪ੍ਰਮਾਣ ਹਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ <br/> ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ 'ਚ ਸਟਾਫ਼ ਦੇ ਗੈਰ ਹਾਜ਼ਰ ਰਹਿਣ 'ਤੇ ਪੰਚਾਇਤ ਹੋਈ ਚਿੰਤਤ <br/>
Ad Position 24