10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ¢ ਇਸ ਮੌਕੇ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗ਼ਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗ਼ਬਾਨੀ ਅਤੇ ਖੇਤੀਬਾੜੀ ਅਫ਼ਸਰਾਂ ਵਲ਼ੋਂ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਵਲ਼ੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ, ਪਰ ਮੌਜੂਦਾ ਸਰਕਾਰ ਵਲ਼ੋਂ ਖੇਤੀ ਮਾਹਿਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ¢ ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਖੇਤੀ ਮਾਹਿਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ¢ ਨੁਮਾਇੰਦਿਆਂ ਨੇ ਦੱਸਿਆ ਕਿ ਵਿਭਾਗ ਵਿਚ ਵੱਖ-ਵੱਖ ਕੇਡਰਾਂ ਦੀਆਂ ਵੱਡੀ ਗਿਣਤੀ ਵਿਚ ਅਸਾਮੀਆਂ ਖ਼ਾਲੀ ਪਈਆਂ ਹਨ ਜਿਸ ਕਾਰਨ ਕਿਸਾਨਾਂ ਤੱਕ ਪਹੁੰਚਣ ਵਾਲੀਆਂ ਖੇਤੀ ਪਸਾਰ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ¢ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਨਾ ਭਰ ਕੇ ਅਤੇ ਬਣਦੀਆਂ ਤਰੱਕੀਆਂ ਨਾ ਦੇ ਕੇ ਕਾਰਪੋਰੇਟਾਂ ਨੂੰ ਖੇਤੀ ਪਸਾਰ ਸੇਵਾਵਾਂ ਵਿਚ ਦਖ਼ਲ ਦਾ ਮੌਕਾ ਦਿੱਤਾ ਜਾ ਰਿਹਾ ਹੈ¢ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲ਼ੋਂ ਖੇਤੀ ਮਾਹਿਰਾਂ ਦੀ ਪੇ ਪੈਰਿਟੀ ਵੈਟਰਨਰੀ ਅਫ਼ਸਰਾਂ ਨਾਲ ਜੋੜੀ ਹੋਈ ਸੀ, ਪਰ ਮੌਜੂਦਾ ਸਰਕਾਰ ਨੇ ਇਹ ਪੇ ਪੈਰਿਟੀ ਤੋੜ ਦਿੱਤੀ ਹੈ, ਜੋ ਕਿ ਖੇਤੀ ਪਸਾਰ ਸੇਵਾਵਾਂ ਦੇ ਮਿਆਰ ਨੂੰ ਘਟਾਉਣ ਵਾਲਾ ਕਦਮ ਹੈ¢ ਐਸੋਸੀਏਸ਼ਨ ਦੀ ਕਾਲ 'ਤੇ ਪੰਜਾਬ ਭਰ ਦੇ ਸਮੂਹ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗ਼ਬਾਨੀ ਵਿਕਾਸ ਅਫ਼ਸਰਾਂ ਅਤੇ ਹੋਰ ਖੇਤੀ ਮਾਹਿਰਾਂ ਵਲ਼ੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਕਿਸਾਨ ਸਿਖਲਾਈ ਕੈਂਪਾਂ, ਫ਼ੀਲਡ ਗਤੀਵਿਧੀਆਂ ਅਤੇ ਦਫ਼ਤਰੀ ਕੰਮਕਾਜ ਦੌਰਾਨ ਕਾਲੇ ਬਿੱਲੇ ਲਾ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ¢ ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਫ਼ੈਸਲੇ ਅਨੁਸਾਰ ਆਉਣ ਵਾਲੇ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ¢ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲ਼ੋਂ ਖੇਤੀ ਮਾਹਿਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ¢


ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਜਲਾਲਾਬਾਦ 'ਚ ਖੇਤੀਬਾੜੀ ਵਿਕਾਸ ਅਫ਼ਸਰ, ਬਾਗ਼ਬਾਨੀ ਵਿਕਾਸ ਅਫ਼ਸਰ ਅਤੇ ਹੋਰ ਖੇਤੀ ਮਾਹਿਰ ¢ ਤਸਵੀਰ-ਜਤਿੰਦਰ ਪਾਲ ਸਿੰਘ


Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਜਲਾਲਾਬਾਦ ਨੇ ਡੀ.ਐੱਸ.ਪੀ. ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਮੈਡੀਕਲ ਸਟਰੀਮ 'ਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ <br/>
Ad Position 24