10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਪਾਰ ਮੰਡਲ ਜਲਾਲਾਬਾਦ ਨੇ ਡੀ.ਐੱਸ.ਪੀ. ਨਾਲ ਕੀਤੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਜਲਾਲਾਬਾਦ, 15 ਮਈ(ਜਤਿੰਦਰ ਪਾਲ ਸਿੰਘ)-ਵਪਾਰ ਮੰਡਲ ਜਲਾਲਾਬਾਦ ਵਲੋਂ ਪ੍ਰਧਾਨ ਬੱਬੂ ਡੋਡਾ ਦੀ ਅਗਵਾਈ ਵਿਚ ਜਲਾਲਾਬਾਦ ਦੇ ਡੀ.ਐੱਸ.ਪੀ ਗੁਰਸੇਵਕ ਸਿੰਘ ਬਰਾੜ ਦੇ ਨਾਲ ਮੀਟਿੰਗ ਕੀਤੀ¢ ਮੀਟਿੰਗ ਵਿਚ ਥਾਣਾ ਸਿਟੀ ਇੰਚਾਰਜ ਸਚਿਨ ਕੰਬੋਜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਮੀਟਿੰਗ ਦੌਰਾਨ ਵਪਾਰ ਮੰਡਲ ਦੇ ਆਗੂਆਂ ਨੇ ਡੀ.ਐੱਸ.ਪੀ.ਨੂੰ ਜਾਣੂ ਕਰਵਾਇਆ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਗ਼ਲਤ ਪਾਰਕਿੰਗ ਅਤੇ ਰੇਹੜੀਆਂ ਕਾਰਨ ਹਰ ਵੇਲੇ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ¢ ਇਸ ਨਾਲ ਗਾਹਕਾਂ ਅਤੇ ਵਪਾਰੀਆਂ ਨੂੰ ਤਾਂ ਮੁਸ਼ਕਲ ਹੁੰਦੀ ਹੀ ਹੈ, ਨਾਲ ਹੀ ਐਮਰਜੈਂਸੀ ਵਾਹਨਾਂ ਦਾ ਨਿਕਲਣਾ ਵੀ ਔਖਾ ਹੋ ਜਾਂਦਾ ਹੈ¢ ਵਪਾਰੀਆਂ ਨੇ ਮੰਗ ਕੀਤੀ ਕਿ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਟਰੈਫ਼ਿਕ ਪੁਲਿਸ ਦੀ ਤਾਇਨਾਤੀ ਵਧਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇ¢ ਇਸ ਦੇ ਨਾਲ ਹੀ ਆਗੂਆਂ ਨੇ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਵੀ ਚਿੰਤਾ ਪ੍ਰਗਟਾਈ ਅਤੇ ਡੀ ਐੱਸ ਪੀ ਜਲਾਲਾਬਾਦ ਦੀ ਬੇਨਤੀ ਤੇ ਵਿਚਾਰ ਕਰਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਵਪਾਰ ਮੰਡਲ ਨੇ ਫ਼ੈਸਲਾ ਲਿਆ ਕਿ ਉਹ ਦੁਕਾਨਦਾਰਾਂ ਨੂੰ ਬਾਜ਼ਾਰਾਂ ਵਿਚ ਨਿੱਜੀ ਚੌਕੀਦਾਰ ਰੱਖਣ ਲਈ ਪ੍ਰੇਰਿਤ ਕਰਨਗੇ¢ ਡੀ.ਐੱਸ.ਪੀ.ਗੁਰਸੇਵਕ ਸਿੰਘ ਬਰਾੜ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਸੁਰੱਖਿਆ ਅਤੇ ਟਰੈਫ਼ਿਕ ਵਿਵਸਥਾ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ¢ ਉਨ੍ਹਾਂ ਕਿਹਾ ਕਿ ਜਲਦੀ ਹੀ ਟਰੈਫ਼ਿਕ ਸੁਧਾਰ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਰਾਤ ਦੀ ਗਸ਼ਤ ਵੀ ਵਧਾਈ ਜਾਵੇਗੀ¢ ਡੀ.ਐੱਸ.ਪੀ.ਨੇ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਲਗਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ <br/>
Ad Position 24