10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰ ਨਾਲ ਅਗਲੀ ਮੀਟਿੰਗ 18 ਮਈ ਨੂੰ, ਜੇਕਰ ਹੱਲ ਨਾ ਨਿਕਲਿਆ ਤਾਂ ਉਲੀਕਾਂਗੇ ਤਿੱਖਾ ਸੰਘਰਸ਼-ਉਡੀਕ ਕੰਬੋਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨ ਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬੇ ਭਰ ਦੇ 27 ਡੀਪੂਆਂ ਵਿਚ ਜ਼ੋਰਦਾਰ ਗੇਟ ਰੈਲੀਆਂ ਕੀਤੀਆਂ ਗਈਆਂ | ਬਟਾਲਾ ਡਿਪੂ ਦੇ ਗੇਟ 'ਤੇ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਉਡੀਕ ਕੰਬੋਜ ਅਤੇ ਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਬੱਸਾਂ ਪਾਉਣ ਵਿਚ ਚਾਰ ਸਾਲਾਂ ਤੋਂ ਨਾਕਾਮ ਰਹੀ ਸਰਕਾਰ ਹੁਣ ਵਿਭਾਗ ਵਿਚ ਕਿੱਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਨਿੱਜੀਕਰਨ ਵੱਲ ਵਧ ਰਹੀ ਹੈ | ਪਿਛਲੇ 4 ਸਾਲਾਂ ਦੌਰਾਨ 400-500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ | ਨਵੀਆਂ ਬੱਸਾਂ ਤਾਂ ਕੀ ਪਾਉਣੀਆਂ, ਪੁਰਾਣੀਆਂ ਬੱਸਾਂ ਦੇ ਟਾਇਰ ਅਤੇ ਸਪੇਅਰ ਪਾਰਟਸ ਤੱਕ ਮੁਹੱਈਆ ਨਹੀਂ ਕਰਵਾਏ ਜਾ ਰਹੇ | ਦੂਜੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਪਿਛਲੇ ਦਿਨੀਂ 28 ਨਵੰਬਰ 2025 ਨੂੰ ਕੱਚੇ ਮੁਲਾਜ਼ਮਾਂ 'ਤੇ ਧਾਰਾ 307 ਤਹਿਤ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ ਹੈ | ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਸਕੱਤਰ ਮਨਪ੍ਰੀਤ ਸਿੰਘ ਅਤੇ ਚੇਅਰਮੈਨ ਪਿ੍ਤਪਾਲ ਸਿੰਘ ਗਿੱਲ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲਿਆਂ ਨੂੰ ਬਾਹਰ ਕੱਢਣ ਅਤੇ ਸਮਾਨ ਕੰਮ ਸਮਾਨ ਤਨਖ਼ਾਹ ਲਾਗੂ ਕਰਨ ਦੀ ਬਜਾਏ ਹੁਣ ਵਿਭਾਗ ਵਲੋਂ ਕੱਚੇ ਮੁਲਾਜ਼ਮਾਂ 'ਤੇ ਸਪੈਸ਼ਲ ਕੇਡਰ ਪਾਲਿਸੀ 2023 ਲਾਗੂ ਕਰਨ ਲਈ ਇਕ ਪੱਤਰ ਜਾਰੀ ਕੀਤਾ ਗਿਆ ਹੈ | ਇਸ ਪੱਤਰ ਵਿਚ ਜਥੇਬੰਦੀ ਦਾ ਨਾਂ ਦਰਜ ਕਰਕੇ ਵਰਕਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਦੇ ਰੋਸ ਵਜੋਂ ਜਥੇਬੰਦੀ ਵਲੋਂ ਪੰਜਾਬ ਰੋਡਵੇਜ਼ ਪਨ ਬੱਸ ਅਤੇ ਪੀ.ਆਰ.ਟੀ.ਸੀ ਦੇ ਸਾਰੇ ਡੀਪੂਆਂ ਦੇ ਸਾਹਮਣੇ ਗੇਟ ਰੈਲੀਆਂ ਕਰਕੇ ਹੈੱਡ ਆਫ਼ਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕੇਡਰ ਪਾਲਿਸੀ (16-5-2023) ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਸੂਬਾ ਕਮੇਟੀ ਵਲੋਂ ਆਪਣੀ ਅਹਿਮ ਮੀਟਿੰਗ 17 ਮਈ ਨੂੰ ਲੁਧਿਆਣਾ ਵਿਖੇ ਰੱਖੀ ਗਈ ਹੈ, ਜਿਸ ਵਿਚ ਟਰਾਂਸਪੋਰਟ ਵਿਭਾਗ ਦੀਆਂ ਹੋਰਨਾਂ ਜਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿਚ ਅਗਲੇ ਸੰਘਰਸ਼ਾਂ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ | ਸੰਗਠਨ ਦੇ ਸਰਪ੍ਰਸਤ ਦਲਜੀਤ ਸਿੰਘ, ਉਪ-ਪ੍ਰਧਾਨ ਹਰਜਿੰਦਰ ਸਿੰਘ ਅਤੇ ਕੈਸ਼ੀਅਰ ਪਿ੍ੰਸ ਕੁਮਾਰ ਨੇ ਦੱਸਿਆ ਕਿ ਸਾਡੀਆਂ ਮੰਗਾਂ ਦੇ ਸਬੰਧ ਵਿਚ ਜੋ ਮੀਟਿੰਗ 15 ਮਈ ਨੂੰ ਹੋਣੀ ਸੀ, ਉਸ ਲਈ ਹੁਣ ਟਰਾਂਸਪੋਰਟ ਮੰਤਰੀ ਵਲੋਂ 18 ਤਰੀਕ ਦਾ ਸਮਾਂ ਮੰਗਿਆ ਗਿਆ ਹੈ | ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਮੰਗਾਂ ਦਾ ਠੋਸ ਹੱਲ ਕੱਢ ਕੇ ਮੀਟਿੰਗ ਕੀਤੀ ਜਾਵੇਗੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 18 ਮਈ ਦੀ ਮੀਟਿੰਗ ਵਿਚ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ ਤੁਰੰਤ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਮੌਕੇ ਡਿਪੂ ਦੇ ਸੀਨੀਅਰ ਉਪ-ਪ੍ਰਧਾਨ ਗੁਰਵਿੰਦਰ ਸਿੰਘ ਸੰਘਾ, ਉਪ-ਪ੍ਰਧਾਨ ਸਰਵ ਮੈਣੀ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬੋਰਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ...
Ad Position 24