10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਰਦਮਸ਼ੁਮਾਰੀ ਦੀਆਂ ਡਿਊਟੀਆਂ ਨੂੰ ਲੈ ਕੇ ਡੀ.ਟੀ.ਐਫ. ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਦੂਰ-ਦੁਰਾਡੇ ਖੇਤਰਾਂ 'ਚ ਲਗਾਈਆਂ ਡਿਊਟੀਆਂ ਕਾਰਨ ਅਧਿਆਪਕ ਪ੍ਰੇਸ਼ਾਨ-ਡੀ.ਸੀ. ਨੂੰ ਦਿੱਤਾ ਮੰਗ-ਪੱਤਰ
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਮਰਦਮਸ਼ੁਮਾਰੀ ਦੇ ਕੰਮ ਲਈ ਅਧਿਆਪਕਾਂ ਦੀਆਂ ਦੂਰ-ਦੁਰਾਡੇ ਖੇਤਰਾਂ ਵਿਚ ਲਗਾਈਆਂ ਗਈਆਂ ਡਿਊਟੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ | ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਦੀ ਅਗਵਾਈ ਹੇਠ ਅਧਿਆਪਕਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਿਲਾਂ ਸਬੰਧੀ ਮੰਗ-ਪੱਤਰ ਸੌਂਪਿਆ | ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੇ ਰਿਹਾਇਸ਼ੀ ਸਥਾਨਾਂ ਤੋਂ 30 ਤੋਂ 40 ਕਿੱਲੋਮੀਟਰ ਦੂਰ ਲਗਾਈਆਂ ਗਈਆਂ ਹਨ | ਖ਼ਾਸ ਕਰਕੇ ਮਹਿਲਾ ਅਧਿਆਪਕਾਂ ਦੀਆਂ ਡਿਊਟੀਆਂ ਸਰਹੱਦੀ ਖੇਤਰ ਦੀਆਂ ਦੂਰ-ਦੁਰਾਡੇ ਢਾਣੀਆਂ ਵਿਚ ਲੱਗਣ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਥੇਬੰਦੀ ਨੇ ਮੰਗ ਕੀਤੀ ਕਿ ਭਾਰੀ ਗਰਮੀ ਦੇ ਮੌਸਮ ਨੂੰ ਦੇਖਦਿਆਂ ਇਹ ਡਿਊਟੀ ਸਕੂਲ ਸਮੇਂ ਦੌਰਾਨ ਹੀ ਕਰਵਾਈ ਜਾਵੇ | ਡੀ.ਟੀ.ਐਫ. ਆਗੂਆਂ ਨੇ ਦੋਸ਼ ਲਾਇਆ ਕਿ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੇ ਮਸਲੇ 'ਤੇ ਕੋਈ ਠੋਸ ਹੁੰਗਾਰਾ ਨਹੀਂ ਦਿੱਤਾ ਗਿਆ ਅਤੇ ਸਕੂਲ ਸਮੇਂ ਵਿਚ ਛੋਟ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ | ਜਥੇਬੰਦੀ ਨੇ ਡੀ.ਸੀ. ਦੇ ਰਵੱਈਏ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਅਧਿਕਾਰੀ ਮਿਲਣ ਤੋਂ ਵੀ ਇਨਕਾਰੀ ਹਨ | ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਤਿੱਖਾ ਸੰਘਰਸ਼ ਉਲੀਕੇਗੀ ਅਤੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਧਰਨਾ ਦੇਣ ਲਈ ਮਜਬੂਰ ਹੋਵੇਗੀ | ਇਸ ਮੌਕੇ ਨੌਰੰਗ ਲਾਲ, ਭਾਰਤ ਭੂਸ਼ਨ, ਰਮੇਸ਼ ਸੁਧਾ,

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 3 ਕਾਬੂ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24