10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਾਰਡ ਨੰਬਰ 32 ਦੇ ਅੱਧਾ ਦਰਜਨ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਅਬੋਹਰ, 15 ਮਈ (ਵਿਵੇਕ ਹੂੜੀਆ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਹਲਕਾ ਅਬੋਹਰ ਦੇ ਵਾਰਡ ਨੰਬਰ 32 ਤੋਂ ਵਿਜੇ ਗਾਬਾ, ਰੋਹਿਤ ਗਾਬਾ ਅਤੇ ਜੋਗਿੰਦਰ ਬਜਾਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ, ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਖੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਅਰੁਣ ਨਾਰੰਗ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਇਕ ਵਰਕਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮੁਹੱਲੇ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨਾ ਬੇਹੱਦ ਜ਼ਰੂਰੀ ਹੈ, ਕਿਉਂਕਿ ਸ਼ਹਿਰ ਦਾ ਸਰਵਪੱਖੀ ਵਿਕਾਸ ਕੇਵਲ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਨਗਰ ਨਿਗਮ ਵਿਚ ਜਿੰਨਾ ਵੀ ਮੌਕਾ ਮਿਲਿਆ, ਉਸ ਸਮੇਂ ਦੌਰਾਨ ਵਿਕਾਸ ਕਾਰਜ ਕਰਵਾਉਣ ਦਾ ਭਰਪੂਰ ਯਤਨ ਕੀਤਾ ਗਿਆ ਹੈ | ਕਈ ਅਧੂਰੇ ਪਏ ਕਾਰਜਾਂ ਨੂੰ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਜੋ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇਗਾ | ਅਰੁਣ ਨਾਰੰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਾਉਣ ਤਾਂ ਜੋ ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਿਤ ਬਣਾਇਆ ਜਾ ਸਕੇ | ਦੂਜੇ ਪਾਸੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਨੇ ਅਰੁਣ ਨਾਰੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਮਿਲਿਆ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਇਸ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਸੰਗਠਨ ਇੰਚਾਰਜ ਰਣਧੀਰ ਗਾਬਾ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਾਂਦੀ ਅਤੇ ਕਾਂਸੀ ਦੇ ਤਗਮਾ ਜੇਤੂ ਅਲਫ਼ਾਜ਼ ਕੌਰ ਦਾ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਰੈੱਡ ਰੋਜ਼ ਪਬਲਿਕ ਸਕੂਲ ਜੰਡਵਾਲਾ ਭੀਮੇ ਸ਼ਾਹ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>
Ad Position 24