28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡੀ.ਏ.ਵੀ. ਕਾਲਜ ਅਬੋਹਰ ਦੀ ਸ਼ਿਵੀ ਗਲਹੋਤਰਾ ਨੇ ਪੰਜਾਬ ਯੂਨੀਵਰਸਿਟੀ 'ਚੋਂ ਹਾਸਿਲ ਕੀਤਾ ਦੂਜਾ ਸਥਾਨ

Ad Position 21
No active advertisement
ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਹੋਣਹਾਰ ਵਿਦਿਆਰਥੀ | <br/> 17-05-2026
ਅਬੋਹਰ, 16 ਮਈ (ਵਿਵੇਕ ਹੂੜੀਆ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਐਡ.ਪਹਿਲੇ ਸਮੈਸਟਰ (ਸੈਸ਼ਨ 2025-27) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੀ ਹੋਣਹਾਰ ਵਿਦਿਆਰਥਣ ਸ਼ਿਵੀ ਗਿਲਹੋਤਰਾ ਨੇ 500 ਵਿਚੋਂ 421 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਦੂਜਾ ਅਤੇ ਡੀ.ਏ.ਵੀ. ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ਬੇਮਿਸਾਲ ਪ੍ਰਾਪਤੀ ਕਾਲਜ ਅਤੇ ਸਮੁੱਚੇ ਖੇਤਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਾਲਜ ਦੀ ਵਿਦਿਆਰਥਣ ਸੋਨਾਲੀ ਨੇ 404 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਮਨਦੀਪ ਕੌਰ ਨੇ 393 ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ | ਇਸ ਸ਼ਾਨਦਾਰ ਸਫਲਤਾ ਤੋਂ ਬਾਅਦ ਕਾਲਜ ਕੈਂਪਸ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਵਿਦਿਆਰਥੀਆਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦੇ ਹਾਂ ਪੱਖੀ ਵਿੱਦਿਅਕ ਮਾਹੌਲ ਸਿਰ ਬੰਨਿ੍ਹਆ | ਕਾਲਜ ਪ੍ਰਬੰਧਕੀ ਕਮੇਟੀ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਗਹਿਰੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹਮੇਸ਼ਾ ਹੀ ਮਿਆਰੀ ਸਿੱਖਿਆ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪਹਿਲ ਦਿੰਦਾ ਆਇਆ ਹੈ | ਕਾਲਜ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵਿੱਦਿਅਕ, ਸਭਿਆਚਾਰਕ ਅਤੇ ਸ਼ਖ਼ਸੀਅਤ ਉਸਾਰੀ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਦੇ ਸਕਾਰਾਤਮਿਕ ਨਤੀਜੇ ਨਿਰੰਤਰ ਸਾਹਮਣੇ ਆ ਰਹੇ ਹਨ | ਕਾਲਜ ਦੇ ਪਿ੍ੰਸੀਪਲ ਡਾ.ਵਿਜੇ ਗਰੋਵਰ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਐਮ.ਐਡ. ਵਿਭਾਗ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ | ਉਨ੍ਹਾਂ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਹੀ ਸਿੱਟਾ ਹੈ ਕਿ ਕਾਲਜ ਲਗਾਤਾਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਸ਼ਨੀ ਜਅੰਤੀ ਅਤੇ ਸ਼ਨੀ ਮੱਸਿਆ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ
Ad Position 24