29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਨੇ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 17-05-2026
ਅਬੋਹਰ, 13 ਮਈ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਮੀਰਾ ਮੈਡੀਕਲ ਨਰਸਿੰਗ ਇੰਸਟੀਚਿਊਟ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਸਮੀਰ ਮਿੱਤਲ ਹਾਜ਼ਰ ਹੋਏ ਜਦ ਕਿ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾਇਰੈਕਟਰ ਸਾਹਿਲ ਮਿੱਤਲ ਅਤੇ ਗਾਇਤਰੀ ਮਿੱਤਲ ਨੇ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਫਲੋਰਸ ਨਾਈਟਿੰਗੇਲ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਉਪਰੰਤ ਡਾ.ਗਾਇਤਰੀ ਮਿੱਤਲ ਅਤੇ ਰਿੰਕੀ ਰਾਣੀ ਵਲੋਂ ਨਰਸਿੰਗ ਵਿਦਿਆਰਥੀ ਨੂੰ ਨਰਸਿੰਗ ਸੰਬੰਧੀ ਪ੍ਰਣ ਦਵਾਇਆ ਗਿਆ | ਆਪਣੇ ਸੰਬੋਧਨ ਵਿਚ ਡਾ.ਸਾਹਿਲ ਮਿੱਤਲ ਨੇ ਵੱਖ-ਵੱਖ ਸਿਹਤ ਸੇਵਾਵਾਂ ਤਹਿਤ ਨਰਸਿੰਗ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾਕਟਰ ਰਾਮ ਸਰੂਪ ਸ਼ਰਮਾ ਨੇ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ 2026 ਦੇ ਮਹੱਤਵ ਅਤੇ ਇਸ ਸਾਲ ਦੀ ਥੀਮ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਸੇਵਾ, ਸਮਰਪਣ ਅਤੇ ਮਾਨਵਤਾ ਦੀ ਭਾਵਨਾ ਦੇ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ | ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਸਾਂ ਦੀਆਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਮੰਚ ਸੰਚਾਲਨ ਅਮਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਨੇ ਮਨਾਇਆ ਨਰਸਿੰਗ ਦਿਹਾੜਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
Ad Position 24