30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਸ਼ੇ ਦੀ ਹਾਲਤ 'ਚ ਇਕ ਕਾਬੂ

Ad Position 21
No active advertisement
ਅਜੀਤ ਡੈਸਕ 17-05-2026
ਜਲਾਲਾਬਾਦ, 16 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰਦੇ ਹੋਏ ਜਦੋਂ ਪਿੰਡ ਕਾਠਗੜ ਤੋਂ ਪਾਲੀਵਾਲਾ ਨੂੰ ਜਾ ਰਹੇ ਸਨ ਤਾਂ ਸੇਮ-ਨਾਲ਼ੇ ਦੀ ਪਟੜੀ ਵਾਲੀ ਸਾਈਡ 'ਤੋਂ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਅਜੈ ਕੁਮਾਰ ਪੁੱਤਰ ਗੁਰਦੀਪ ਸਿੰਘ ਵਾਸੀ ਕਾਠਗੜ ਦੱਸਿਆ | ਜਿਸ ਦਾ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ ਗਿਆ | ਟੈੱਸਟ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਨੇ ਮਨਾਇਆ ਨਰਸਿੰਗ ਦਿਹਾੜਾ
Ad Position 24