30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-05-2026
ਅਬੋਹਰ, 16 ਮਈ (ਵਿਵੇਕ ਹੂੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਇੰਦਰਾ ਨਗਰੀ ਸਥਿਤ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ, ਜਿਸ ਕਾਰਨ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਸਕੂਲ ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਾਇੰਸ ਗਰੁੱਪ ਵਿਚ ਓਜਸਵੀ ਪੁੱਤਰੀ ਸੂਰਿਆ ਗਾਬਾ ਨੇ 491 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਸਮਿ੍ਧੀ ਪੁੱਤਰੀ ਅਨਿਲ ਸੇਤੀਆ ਨੇ 464 ਅੰਕਾਂ ਨਾਲ ਦੂਜਾ ਅਤੇ ਆਰਵ ਪੁੱਤਰ ਮਨੀਸ਼ ਕੁਮਾਰ ਨੇ 463 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਚਿਰਾਗ਼ ਪੁੱਤਰ ਮਨੋਜ ਕੁਮਾਰ ਨੇ 477 ਅੰਕ ਹਾਸਲ ਕਰਕੇ ਪਹਿਲਾ, ਰਿਸ਼ਭ ਪੁੱਤਰ ਡਿੰਪਲ ਕੁਮਾਰ ਨੇ 441 ਅੰਕਾਂ ਨਾਲ ਦੂਜਾ ਅਤੇ ਅਨਵੇਕਸ਼ਾ ਠਕਰਾਲ ਪੁੱਤਰੀ ਮਨੀਸ਼ ਕੁਮਾਰ ਨੇ 427 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਆਰਟਸ ਗਰੁੱਪ ਦੇ ਨਤੀਜਿਆਂ ਵਿਚੋਂ ਚੇਤਨਵੀਰ ਸਿੰਘ ਪੁੱਤਰ ਦਲਬੀਰ ਸਿੰਘ ਨੇ 457 ਅੰਕ ਹਾਸਲ ਕਰਕੇ ਪਹਿਲਾ ਸਥਾਨ ਝਟਕਿਆ | ਗਰਿਮਾ ਯਾਦਵ ਪੁੱਤਰੀ ਚੰਦਰਜੀਤ ਯਾਦਵ ਨੇ 399 ਅੰਕਾਂ ਨਾਲ ਦੂਜਾ ਅਤੇ ਵਿਜੇਤਾ ਰਾਣੀ ਪੁੱਤਰੀ ਮਨੋਹਰ ਲਾਲ ਨੇ 387 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਸਫਲਤਾ ਦੇ ਮੌਕੇ 'ਤੇ ਸਕੂਲ ਦੇ ਪ੍ਰਬੰਧਕ ਸ਼ਾਮ ਲਾਲ ਅਰੋੜਾ ਅਤੇ ਪਿ੍ੰਸੀਪਲ ਕਿਰਨ ਅਰੋੜਾ ਨੇ ਸਾਰੇ ਹੋਣਹਾਰ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਹੀ ਇਹ ਮੁਕਾਮ ਹਾਸਲ ਹੋਇਆ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ 'ਸਾਲਾਨਾ ਇਨਾਮ ਵੰਡ ਸਮਾਰੋਹ' ਅਤੇ 'ਮਦਰਜ਼ ਡੇ' ਮਨਾਇਆ ਅਗਲੀ ਖ਼ਬਰ ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Ad Position 24