21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੀ.ਐੱਡ.ਅਧਿਆਪਕ ਫ਼ਰੰਟ ਲੁਧਿਆਣਾ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਨ-ਲਿਖਣ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਬੀ.ਐੱਡ.ਅਧਿਆਪਕ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲੀ ਬੱਚਿਆਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਗਿਆ ਹੈ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ ਕੱਦੋਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦੌਲਤਪੁਰਾ ਅਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮੰਡਿਆਲਾ ਦੀ ਅਗਵਾਈ ਹੇਠ ਫ਼ਰੰਟ ਦੇ ਨੁਮਾਇੰਦਿਆਂ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਕਰੀਬ 1.50 ਲੱਖ ਰੁਪਏ ਦੀ ਪੜ੍ਹਨ-ਲਿਖਣ ਸਮਗਰੀ ਵੰਡੀ | ਫ਼ਰੰਟ ਦੇ ਆਗੂਆਂ ਨੇ ਖ਼ੁਦ ਸਕੂਲਾਂ ਵਿਚ ਜਾ ਕੇ ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾਂ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਗੁਲਾਬੇ ਵਾਲੀ ਭੈਣੀ, ਢਾਣੀ ਸਦਾ ਸਿੰਘ, ਢਾਣੀ ਮੋਹਨਾ ਰਾਮ, ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾਂ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ ਦੇ ਲੋੜਵੰਦ ਬੱਚਿਆਂ ਨੂੰ ਇਹ ਸਹਾਇਤਾ ਰਾਸ਼ੀ ਦਾ ਸਾਮਾਨ ਸਪੁਰਦ ਕੀਤਾ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਅਨਿਲ ਕੁਮਾਰ, ਬਲਾਕ ਕਮੇਟੀ ਦੋਰਾਹਾ ਤੋਂ ਬਲਵਿੰਦਰ ਸਿੰਘ ਗੁਰਮ, ਸੰਦੀਪ ਸਿੰਘ ਅਤੇ ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਨੇਕ ਕਾਰਜ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਪ੍ਰਮੋਦ ਕੁਮਾਰ ਬੀ.ਪੀ.ਈ.ਓ. ਫ਼ਾਜ਼ਿਲਕਾ 2, ਸੁਨੀਲ ਕੁਮਾਰ ਬੀ.ਪੀ.ਈ.ਓ. ਫ਼ਾਜ਼ਿਲਕਾ 2 ਅਤੇ ਸੁਰਿੰਦਰ ਕੰਬੋਜ ਈ.ਟੀ.ਟੀ.ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬ ਭੈਣੀ ਵਲੋਂ ਦਿੱਤੇ ਵਿਸ਼ੇਸ਼ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਉਨ੍ਹਾਂ ਤਮਾਮ ਅਧਿਆਪਕਾਂ ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਨੇ ਇਸ ਕਾਰਜ ਲਈ ਵਿੱਤੀ ਯੋਗਦਾਨ ਪਾਇਆ | ਪੂਰੀ ਜ਼ਿਲ੍ਹਾ ਕਮੇਟੀ ਅਤੇ ਬਲਾਕ ਪ੍ਰਧਾਨਾਂ ਨੇ ਵੀ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਦੌਰਾਨ ਬਿਕਰਮਜੀਤ ਸਿੰਘ ਅਤੇ ਸਤਨਾਮ ਸਿੰਘ ਦੌਲਤਪੁਰਾ ਨੇ ਕਿਹਾ ਕਿ ਬੀ.ਐੱਡ.ਅਧਿਆਪਕ ਫ਼ਰੰਟ ਪੰਜਾਬ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜਾਂ ਵਿਚ ਮੋਹਰੀ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦਾਂ ਦੀ ਸਹਾਇਤਾ ਲਈ ਸਹਿਯੋਗ ਜਾਰੀ ਰੱਖੇਗਾ | ਇਸ ਮੌਕੇ ਸਬੰਧਿਤ ਸਕੂਲਾਂ ਦੇ ਮੁਖੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਹਨੇ ਵਾਲਾ 'ਚ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ 'ਸਪੈੱਲ-ਬੀ' ਪ੍ਰਤੀਯੋਗਤਾ ਕਰਵਾਈ
Ad Position 24