21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 19-05-2026
ਜਲਾਲਾਬਾਦ, 18 ਮਈ (ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੀ ਬੀ.ਐੱਡ. ਸੈਸ਼ਨ 2025-2027 ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਖੇਡਾਂ ਦੇ ਖੇਤਰ ਵਿਚ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ ਹੈ | ਹੋਣਹਾਰ ਖਿਡਾਰਨ ਮਨਪ੍ਰੀਤ ਕੌਰ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੋਜਿਤ ਹੋਈ ਰਾਸ਼ਟਰੀ ਪੱਧਰ ਦੀ ਪੰਜਵੀਂ 'ਐੱਸ.ਕੇ.ਐੱਸ.ਏ.ਪੰਜਾਬ ਨੌਰਥ ਇੰਡੀਆ ਚੈਂਪੀਅਨਸ਼ਿਪ 2026' ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਿੱਕ ਬਾਕਸਿੰਗ (ਕਰਾਟੇ) ਮੁਕਾਬਲੇ ਵਿਚੋਂ ਸੋਨ ਤਗਮਾ ਹਾਸਲ ਕੀਤਾ ਹੈ | ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਿਤ ਅਤੇ ਜਸਵਿੰਦਰ ਸਿੰਘ ਦੀ ਸਪੁੱਤਰੀ ਮਨਪ੍ਰੀਤ ਕੌਰ ਦੀ ਇਸ ਮਿਸਾਲੀ ਪ੍ਰਾਪਤੀ 'ਤੇ ਕਾਲਜ ਵਿਹੜੇ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਕਾਲਜ ਪਿ੍ੰਸੀਪਲ ਡਾ.ਨੀਤਿਕਾ ਨੇ ਸਾਂਝੇ ਤੌਰ 'ਤੇ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਕਾਲਜ ਪ੍ਰਬੰਧਕਾਂ ਅਤੇ ਪਿ੍ੰਸੀਪਲ ਨੇ ਖਿਡਾਰਨ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਆਖਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਮਨਪ੍ਰੀਤ ਕੌਰ ਭਵਿੱਖ ਵਿਚ ਵੀ ਇਸੇ ਤਰ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਸਫਲਤਾਵਾਂ ਹਾਸਿਲ ਕਰਕੇ ਆਪਣੇ ਮਾਪਿਆਂ, ਇਲਾਕੇ ਅਤੇ ਕਾਲਜ ਦਾ ਨਾਮ ਰੌਸ਼ਨ ਕਰਦੀ ਰਹੇਗੀ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵਦੇਸ਼ੀ ਜਾਗਰਨ ਮੰਚ ਵਲੋਂ ਫ਼ਾਜ਼ਿਲਕਾ ਵਾਸੀਆਂ ਨੂੰ ਅਪੀਲ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਅਗਸਤ 'ਚ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ Tਸਮਾਧਾਨ ਸਮਾਰੋਹ' ਸੰਬੰਧੀ ਪ੍ਰੀ-ਲੋਕ ਅਦਾਲਤਾਂ ਸ਼...
Ad Position 24