21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁਖਾ ਨੇ ਸੰਭਾਲੀ 'ਆਪ' ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਕਮਾਨ

Ad Position 21
No active advertisement
ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਹੋਏ ਖ਼ੁਸ਼ਬੂ ਸਾਵਨਸੁਖਾ ਸਵਨਾ | ਅਜੀਤ ਤਸਵੀਰ <br/> 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਾਉਣ ਲਈ ਜਿੱਥੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਿਨ-ਰਾਤ ਇਕ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁਖਾ ਸਵਨਾ ਨੇ ਵੀ ਚੋਣ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਆਪਣੇ ਹੱਥਾਂ ਵਿਚ ਲੈ ਲਈ ਹੈ | ਬਲਾਕ ਸਮਿਤੀ ਅਤੇ ਪੰਚਾਇਤੀ ਚੋਣਾਂ ਵਿਚ ਪ੍ਰਚਾਰ ਦੀ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਹੁਣ ਖ਼ੁਸ਼ਬੂ ਸਾਵਨਸੁਖਾ ਸਵਨਾ ਨਗਰ ਕੌਂਸਲ ਚੋਣਾਂ ਵਿਚ 'ਆਪ' ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਵੇਰ ਤੋਂ ਦੇਰ ਸ਼ਾਮ ਤੱਕ ਵੱਖ-ਵੱਖ ਵਾਰਡਾਂ ਵਿਚ ਚੋਣ ਸਭਾਵਾਂ ਅਤੇ ਡੋਰ-ਟੂ-ਡੋਰ ਮੁਹਿੰਮ ਚਲਾ ਰਹੇ ਹਨ | ਇਸੇ ਤਹਿਤ ਖ਼ੁਸ਼ਬੂ ਸਾਵਨਸੁਖਾ ਸਵਨਾ ਨੇ ਵਾਰਡ ਨੰਬਰ 9 ਤੋਂ ਪਾਰਟੀ ਦੇ ਉਮੀਦਵਾਰ ਪ੍ਰਦੀਪ ਕੁਮਾਰ ਉਰਫ਼ ਬਿੱਟੂ ਸੇਤੀਆ ਦੇ ਹੱਕ ਵਿਚ ਤੂਫ਼ਾਨੀ ਦੌਰਾ ਕੀਤਾ | ਉਨ੍ਹਾਂ ਵਾਰਡ ਦੇ ਘਰ-ਘਰ ਜਾ ਕੇ ਲੋਕਾਂ ਨੂੰ 'ਆਪ' ਦੇ ਪੱਖ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਬਿੱਟੂ ਸੇਤੀਆ ਨੇ ਲੰਮਾ ਸਮਾਂ ਭਾਜਪਾ ਵਿਚ ਰਹਿ ਕੇ ਜਨਤਾ ਦੀ ਸੇਵਾ ਕੀਤੀ, ਪਰ ਉੱਥੇ ਉਨ੍ਹਾਂ ਦੀ ਮਿਹਨਤ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ | ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਲੋਕ-ਸੇਵਾ ਭਾਵਨਾ ਨੂੰ ਦੇਖਦਿਆਂ ਟਿਕਟ ਦਿੱਤੀ ਹੈ ਅਤੇ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਕੌਂਸਲਰ ਚੁਣਦੇ ਹਨ, ਤਾਂ ਉਹ ਵਾਰਡ ਦੇ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ | ਇਸ ਮੌਕੇ ਉਮੀਦਵਾਰ ਬਿੱਟੂ ਸੇਤੀਆ ਨੇ ਕਿਹਾ ਕਿ ਵਿਧਾਇਕ ਸਵਨਾ ਦੀ ਅਗਵਾਈ ਵਿਚ ਸ਼ਹਿਰ ਦੇ ਕੋਨੇ-ਕੋਨੇ ਵਿਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਕੌਂਸਲ ਵਿਚ 'ਆਪ' ਦਾ ਬੋਰਡ ਬਣਨ ਨਾਲ ਇਹ ਗਤੀ ਹੋਰ ਤੇਜ਼ ਹੋਵੇਗੀ | ਇਸ ਉਪਰੰਤ ਖ਼ੁਸ਼ਬੂ ਸਾਵਨਸੁਖਾ ਸਵਨਾ ਵਾਰਡ ਨੰਬਰ 20 ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਉਮੀਦਵਾਰ ਸੁਨੀਤਾ ਰਾਣੀ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ | ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਇਸ ਵਾਰਡ ਦੇ ਲੋਕਾਂ ਨੇ ਲਗਾਤਾਰ ਭਾਜਪਾ ਨੂੰ ਮੌਕਾ ਦਿੱਤਾ, ਪਰ ਜਿੱਤਣ ਤੋਂ ਬਾਅਦ ਇੱਕੋ ਪਰਿਵਾਰ ਦੇ ਪਤੀ-ਪਤਨੀ ਨੇ ਵਾਰਡ ਦੀ ਕੋਈ ਸਾਰ ਨਹੀਂ ਲਈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਤਰਸਾਇਆ | ਉਨ੍ਹਾਂ ਕਿਹਾ ਕਿ 'ਆਪ' ਨੇ ਬੜੀ ਸੋਚ-ਵਿਚਾਰ ਤੋਂ ਬਾਅਦ ਸੁਨੀਤਾ ਰਾਣੀ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਨ੍ਹਾਂ ਦੇ ਪੂਰੇ ਪਰਿਵਾਰ ਵਿਚ ਜਨਤਾ ਦੀ ਸੇਵਾ ਦਾ ਜਜ਼ਬਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁਨੀਤਾ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸ਼ਹਿਰ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਬੌਬੀ ਮਾਨ ਨੇ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਵਾਰਡ ਨੰਬਰ 3, 4 ਅਤੇ 11 'ਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
Ad Position 24