21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੌਬੀ ਮਾਨ ਨੇ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 19-05-2026
ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਵਲੋਂ ਅਬੋਹਰ ਸ਼ਹਿਰ ਦੇ ਵਾਰਡ ਨੰਬਰ 31 ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੇ ਕਿਹਾ ਕਿ ਅਬੋਹਰ ਵਾਸੀਆਂ ਨੇ ਬੀਤੇ ਚਾਰ ਸਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਕਾਰਨ ਬਹੁਤ ਨਰਕ ਭੋਗ ਲਿਆ ਹੈ | ਜੇਕਰ ਤੁਸੀਂ ਸ਼ਹਿਰ 'ਚ ਪੀਣ ਦਾ ਸ਼ੁੱਧ ਪਾਣੀ, ਸਾਫ਼ ਸੁਥਰੀਆਂ ਗਲੀਆਂ ਅਤੇ ਸਾਫ਼ ਸੁਥਰਾ ਸ਼ਹਿਰ ਚਾਹੁੰਦੇ ਹੋ ਤਾਂ ਤੁਸੀਂ ਇਸ ਵਾਰ ਨਗਰ ਨਿਗਮ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਸੀਨੀਅਰ ਆਗੂ ਡਿਟੀ ਗਿੱਲ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸੀ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 4 'ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਕਾਕੋ ਸਾਥੀਆਂ ਸਮੇਤ ਆਪ 'ਚ ਸ਼ਾਮਿਲ... ਅਗਲੀ ਖ਼ਬਰ ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁਖਾ ਨੇ ਸੰਭਾਲੀ 'ਆਪ' ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਕਮਾਨ
Ad Position 24