21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 4 'ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਕਾਕੋ ਸਾਥੀਆਂ ਸਮੇਤ ਆਪ 'ਚ ਸ਼ਾਮਿਲ

Ad Position 21
No active advertisement
ਅਬੋਹਰ ਦੇ ਵਾਰਡ ਨੰਬਰ 4 ਤੋਂ ਕਾਂਗਰਸ ਉਮੀਦਵਾਰ ਚਰਨਜੀਤ ਕੌਰ ਉਰਫ਼ ਕਾਕੋ ਅਤੇ ਉਨ੍ਹਾਂ ਦੇ ਸਾਥੀਆਂ ਨੂੰ 'ਆਪ' ਵਿਚ ਸ਼ਾਮਿਲ ਕਰਦੇ ਹੋਏ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਹੋਰ ਪਾਰਟੀ ਆਗੂ | ਅਜੀਤ ਤਸਵੀਰ <br/> 19-05-2026
ਅਬੋਹਰ, 18 ਮਈ (ਵਿਵੇਕ ਹੂੜੀਆ)-ਨਗਰ ਨਿਗਮ ਚੋਣਾਂ ਦੇ ਭਖੇ ਮਾਹੌਲ ਦਰਮਿਆਨ ਅਬੋਹਰ ਦੇ ਵਾਰਡ ਨੰਬਰ 4 ਦੀ ਰਾਜਨੀਤੀ ਵਿਚ ਉਸ ਵੇਲੇ ਵੱਡਾ ਉਲਟ ਫੇਰ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਚਰਨਜੀਤ ਕੌਰ ਉਰਫ਼ ਕਾਕੋ ਨੇ ਚੋਣਾਂ ਦੇ ਐਨ ਮੌਕੇ ਆਪਣੇ ਭਾਰੀ ਸਮਰਥਕਾਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਦੇ 'ਆਪ' ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 4 'ਚ ਪਾਰਟੀ ਦੀ ਸਥਿਤੀ ਬੇਹੱਦ ਮਜ਼ਬੂਤ ਹੋ ਗਈ ਹੈ | 'ਆਪ' ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਚਰਨਜੀਤ ਕੌਰ ਕਾਕੋ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਸਿਰੋਪਾਓ 'ਤੇ ਪਟਕਾ ਪਹਿਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਜੀ ਆਇਆਂ ਆਖਿਆ | ਇਸ ਮੌਕੇ ਵਾਰਡ ਨੰਬਰ 4 ਤੋਂ 'ਆਪ' ਦੀ ਅਧਿਕਾਰਤ ਉਮੀਦਵਾਰ ਮਾਇਆ ਰਾਣੀ ਪਤਨੀ ਸੁਰਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀ | ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਜਗਸੀਰ ਸਿੰਘ ਜੂਡੋ, ਰਾਜੂ, ਕੁਲਦੀਪ ਕੁਮਾਰ, ਕਲਪਨਾ ਸਮੇਤ ਕਈ ਹੋਰ ਪਤਵੰਤੇ ਸ਼ਾਮਲ ਹਨ, ਜਿਨ੍ਹਾਂ ਨੇ ਇੱਕਜੁੱਟ ਹੋ ਕੇ ਚੋਣ ਲੜਨ ਅਤੇ ਪਾਰਟੀ ਨੂੰ ਜਿਤਾਉਣ ਦਾ ਅਹਿਦ ਲਿਆ | ਇਸ ਮੌਕੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਸ਼ਹਿਰ ਵਿਚ ਪਿਛਲੇ ਮਹੀਨਿਆਂ ਦੌਰਾਨ ਹੋਏ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ 'ਆਪ' ਪਰਿਵਾਰ ਦਾ ਹਿੱਸਾ ਬਣ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿਚ ਜਨਤਾ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਇਸ ਵਾਰ ਅਬੋਹਰ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨਾ ਪੂਰੀ ਤਰ੍ਹਾਂ ਤੈਅ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਬਿਨਾਂ ਕਿਸੇ ਪੱਖਪਾਤ ਦੇ ਹਰ ਵਾਰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ | ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਲ ਹੋਈ ਚਰਨਜੀਤ ਕੌਰ ਕਾਕੋ ਨੇ ਕਿਹਾ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਸ਼ਹਿਰ ਦੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਸਾਫ਼-ਸੁਥਰੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਉਨ੍ਹਾਂ ਨੇ ਜਨਤਾ ਦੇ ਹਿਤ ਲਈ ਇਹ ਫ਼ੈਸਲਾ ਲਿਆ ਹੈ | ਉੱਥੇ ਹੀ ਉਮੀਦਵਾਰ ਮਾਇਆ ਰਾਣੀ ਦੇ ਪਤੀ ਸੁਰਜੀਤ ਸਿੰਘ ਨੇ ਅਰੁਣ ਨਾਰੰਗ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਵਾਰਡ ਨੰਬਰ 4 ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ | ਇਸ ਮੌਕੇ ਜਥੇਬੰਦਕ ਇੰਚਾਰਜ ਰਣਧੀਰ ਕੱਬ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ, ਵਰਕਰ ਅਤੇ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਾਈਪਰ ਟੈਂਸ਼ਨ ਦਿਵਸ ਸੰਬੰਧੀ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬੌਬੀ ਮਾਨ ਨੇ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਕੀਤਾ ਉਦਘਾਟਨ
Ad Position 24