21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਸ਼ਵ ਹਾਈਪਰ ਟੈਂਸ਼ਨ ਦਿਵਸ ਸੰਬੰਧੀ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਦੇ ਸਬੰਧ ਵਿਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸਿਵਲ ਸਰਜਨ ਦਫ਼ਤਰ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿ੍ੰਟ ਮੈਟੀਰੀਅਲ ਵੀ ਰਿਲੀਜ਼ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਅੱਜ ਹਾਈ ਬਲੱਡ ਪ੍ਰੈਸ਼ਰ ਤੋਂ ਬਚਣ, ਇਸ ਦੇ ਨੁਕਸਾਨਾਂ ਅਤੇ ਇਲਾਜ ਸਬੰਧੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਚੈੱਕਅਪ ਕੈਂਪ ਵੀ ਲਗਾਏ ਜਾਣਗੇ |
ਪ੍ਰੋਗਰਾਮ ਦੌਰਾਨ ਡਾ.ਅਭੀਨਵ ਸਚਦੇਵਾ ਅਤੇ ਡਾ.ਗਾਇਤਰੀ ਪੁਜਾਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਹਰ ਹਫ਼ਤੇ ਘੱਟੋ-ਘੱਟ ਇੱਕ ਵਾਰ ਇਸ ਦੀ ਜਾਂਚ ਜ਼ਰੂਰ ਕਰਵਾਓ | ਬੀ.ਪੀ.ਵੱਧ ਆਉਣ ਦੀ ਸੂਰਤ ਵਿਚ ਡਾਕਟਰ ਦੀ ਸਲਾਹ ਅਨੁਸਾਰ ਬਿਨਾਂ ਕੋਈ ਨਾਗ਼ਾ ਦਵਾਈ ਖਾਣੀ ਚਾਹੀਦੀ ਹੈ | ਉਨ੍ਹਾਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਆਪਣਾ ਵਜ਼ਨ ਕੰਟਰੋਲ ਵਿਚ ਰੱਖੋ, ਨਮਕ 'ਤੇ ਖੰਡ ਦੀ ਵਰਤੋਂ ਘੱਟ ਕਰੋ, ਤਲੀਆਂ ਚੀਜ਼ਾਂ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰੋ | ਰੋਜ਼ਾਨਾ ਸੈਰ, ਯੋਗਾ ਤੇ ਕਸਰਤ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾਓ | ਮਾਨਸਿਕ ਤਣਾਅ ਨੂੰ ਘੱਟ ਕਰਨ ਲਈ ਮੈਡੀਟੇਸ਼ਨ ਕਰੋ ਅਤੇ ਪਰਿਵਾਰ ਵਿਚ ਬੈਠ ਕੇ ਦਿਲ ਦੀਆਂ ਗੱਲਾਂ ਸਾਂਝੀਆਂ ਕਰੋ | ਇਸ ਤੋਂ ਇਲਾਵਾ ਸੰਤੁਲਿਤ ਭੋਜਨ, ਹਰੀਆਂ ਸਬਜ਼ੀਆਂ, ਫਲਾਂ ਦਾ ਸੇਵਨ ਕਰੋ ਅਤੇ ਵੱਧ ਤੋਂ ਵੱਧ ਪਾਣੀ ਪੀਓ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਿੰਕੂ ਚਾਵਲਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਬੱਚੇ ਵੀ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ | ਇਸ ਲਈ ਬਚਪਨ ਤੋਂ ਹੀ ਬੱਚਿਆਂ ਨੂੰ ਬਾਹਰਲੇ ਖਾਣੇ, ਫਾਸਟ ਫੂਡ, ਵੱਧ ਚੀਨੀ ਤੇ ਨਮਕ ਤੋਂ ਦੂਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਸੈਰ ਕਰਨ ਤੇ ਮੈਦਾਨੀ ਖੇਡਾਂ ਖੇਡਣ ਦੀ ਆਦਤ ਪਾਈ ਜਾਵੇ | ਇਸ ਮੌਕੇ ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਵੀ ਹਾਜ਼ਰ ਲੋਕਾਂ ਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਦੀ ਅਪੀਲ ਕੀਤੀ |
ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾ.ਰਾਜਵੀਰ ਕੰਬੋਜ, ਸੁਖਦੇਵ ਸਿੰਘ, ਮੋਹਿਤ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ 'ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਉਮੀਦਵਾਰ ਆਪਣੀਆਂ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਾਮਿਲ-ਅਰੁਣ ਨਾਰੰਗ ਅਗਲੀ ਖ਼ਬਰ ਵਾਰਡ ਨੰਬਰ 4 'ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਕਾਕੋ ਸਾਥੀਆਂ ਸਮੇਤ ਆਪ 'ਚ ਸ਼ਾਮਿਲ...
Ad Position 24