21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ 'ਚ ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਨੇ 5 ਆਜ਼ਾਦ ਉਮੀਦਵਾਰਾਂ ਨੂੰ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਚੋਣ ਪ੍ਰਚਾਰ ਦਾ ਕੰਮ ਪੂਰੇ ਜੋਬਨ 'ਤੇ ਚੱਲ ਰਿਹਾ ਹੈ | ਫ਼ਾਜ਼ਿਲਕਾ ਨਗਰ ਕੌਂਸਲ ਚੋਣਾ ਅੰਦਰ ਸਾਰੀਆਂ ਸਿਆਸੀ ਪਾਰਟੀ ਦੇ ਆਗੂਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸ਼ੁਰੂ ਕੀਤਾ ਹੋਇਆ ਹੈ | ਇਸੇ ਦੌਰਾਨ ਫ਼ਾਜ਼ਿਲਕਾ ਦੀ ਪ੍ਰਸਿੱਧ ਸਮਾਜ ਸੇਵਿਕਾ ਸ਼੍ਰੀਮਤੀ ਪੂਜਾ ਲੂਥਰਾ ਸਾਬਕਾ ਕੌਂਸਲਰ ਜੋ ਕਿ ਆਮ ਆਦਮੀ ਪਾਰਟੀ, ਜੋ ਕਿ ਵੱਖ-ਵੱਖ ਅਹੁਦਿਆਂ 'ਤੇ ਰਹੀ ਹੈ, 'ਤੇ ਹੁਣ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਆਪਣੇ ਧੜੇ ਵਲੋਂ ਪੰਜ ਆਜ਼ਾਦ ਉਮੀਦਵਾਰਾਂ ਨੂੰ ਆਪਣਾ ਸਮਰਥਨ ਦਿੱਤਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆਂ ਕਿ ਵਾਰਡ ਨੰਬਰ 1 ਤੋਂ ਅਰੁਣ ਗਗਨੇਜਾ, ਵਾਰਡ ਨੰਬਰ 10 ਤੋਂ ਸ਼ਮਾ ਮੱਕੜ, ਵਾਰਡ ਨੰਬਰ 21 ਤੋਂ ਸ਼ੁਭਮ ਯੋਗੀ ਠਕਰਾਲ, ਵਾਰਡ ਨੰਬਰ 23 ਤੋਂ ਰਿੰਕੂ ਕੰਬੋਜ ਅਤੇ ਵਾਰਡ ਨੰਬਰ 24 ਤੋਂ ਕਿਰਨ ਸ਼ਰਮਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਨ੍ਹਾਂ ਨੂੰ ਉਨ੍ਹਾਂ ਦੀ ਟੀਮ ਵਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬੜੀ ਸੋਚ-ਵਿਚਾਰ ਤੋਂ ਬਾਅਦ ਉਨ੍ਹਾਂ ਦੀ ਲੋਕਾਂ ਵਿਚ ਸਾਫ਼-ਸੁਥਰੀ ਛਵੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਦੇਖ ਕੇ ਕੀਤੀ ਗਈ ਹੈ | ਇਹ ਸਾਰੇ ਉਮੀਦਵਾਰ ਲੰਮੇ ਸਮੇਂ ਤੋਂ ਜਨਤਾ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਆ ਰਹੇ ਹਨ | ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੂਜਾ ਸਚਦੇਵਾ ਨੇ ਆਖਿਆ ਕਿ ਇਹ ਚੋਣ ਕਿਸੇ ਰਵਾਇਤੀ ਸਿਆਸਤ ਤਹਿਤ ਨਹੀਂ, ਬਲਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਸ਼ਹਿਰ ਦੇ ਅਸਲ ਵਿਕਾਸ ਦੇ ਮੁੱਦਿਆਂ 'ਤੇ ਲੜੀ ਜਾਵੇਗੀ | ਉਨ੍ਹਾਂ ਦੀ ਟੀਮ ਵਾਰਡਾਂ ਵਿਚ ਸਫ਼ਾਈ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਟਰੀਟ ਲਾਈਟਾਂ, ਪੱਕੀਆਂ ਸੜਕਾਂ ਅਤੇ ਸੀਵਰੇਜ ਵਰਗੀਆਂ ਮੁੱਖ ਸਹੂਲਤਾਂ ਵਿਚ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜਿਹੇ ਨੁਮਾਇੰਦਿਆਂ ਨੂੰ ਚੁਣਨਾ ਚਾਹੁੰਦੇ ਹਨ ਜੋ ਚੋਣਾਂ ਜਿੱਤਣ ਤੋਂ ਬਾਅਦ ਵੀ ਉਨ੍ਹਾਂ ਦੇ ਦਰਮਿਆਨ ਰਹਿਣ | ਇਸ ਮੌਕੇ ਸ਼ਾਮਲ ਸਮੂਹ ਉਮੀਦਵਾਰਾਂ ਨੇ ਪੂਜਾ ਲੂਥਰਾ ਸਚਦੇਵਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਜਤਾਏ ਗਏ ਭਰੋਸੇ 'ਤੇ ਪੂਰੀ ਤਰ੍ਹਾਂ ਖਰੇ ਉੱਤਰਨਗੇ | ਉਮੀਦਵਾਰਾਂ ਨੇ ਅਹਿਦ ਲਿਆ ਕਿ ਉਹ ਘਰ-ਘਰ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਗੇ ਅਤੇ ਚੋਣ ਜਿੱਤਣ ਉਪਰੰਤ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਨਗੇ | ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਆਜ਼ਾਦ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਰੰਗ ਅਤੇ ਜਾਖੜ ਨੇ ਉਮੀਦਵਾਰ ਹਰਕਿਰਨ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਉਮੀਦਵਾਰ ਆਪਣੀਆਂ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਾਮਿਲ-ਅਰੁਣ ਨਾਰੰਗ
Ad Position 24