15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਾੜ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਾੜ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਮੋਨਿਟਰਿੰਗ ਕਮੇਟੀ ਫ਼ਾਜ਼ਿਲਕਾ ਵਲੋਂ ਪ੍ਰਾਪਤ ਪੱਤਰ ਅਨੁਸਾਰ ਪਿੰਡ ਡੱਬਵਾਲਾ ਕਲਾਂ ਵਿਖੇ ਸੁਭਾਸ਼ ਚੰਦਰ ਪੁੱਤਰ ਹਰੀ ਚੰਦ, ਅਭਿਨਾਸ਼ ਚੰਦਰ ਪੁੱਤਰ ਹਰੀ ਚੰਦਰ, ਹਰੀ ਚੰਦ ਪਤਨੀ ਬੰਸਾ ਰਾਣੀ ਅਤੇ ਸੁਮੇਸ ਕੁਮਾਰ ਪੁੱਤਰੀ ਬੰਸਾ ਰਾਣੀ ਵਾਸੀ ਡੱਬਵਾਲਾ ਕਲਾਂ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਦੀ ਰਹਿੰਦ ਖੰੂਹਦ ਨੂੰ ਅੱਗ ਲਗਾ ਕੇ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਨਰਕ ਬਣਿਆ ਜਲਾਲਾਬਾਦ ਸ਼ਹਿਰ ਅਗਲੀ ਖ਼ਬਰ ਡੋਪ ਟੈੱਸਟ ਪਾਜੀਟਿਵ ਆਉਣ 'ਤੇ 3 ਵਿਅਕਤੀਆਂ ਖ਼ਿਲਾਫ਼ ਖ਼ਿਲਾਫ਼ ਮਾਮਲਾ ਦਰਜ
Ad Position 24