15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਰ ਸਵਾਰ 'ਤੇ ਹਮਲਾ ਕਰਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਬੋਹਰ ਪੁਲਿਸ ਨੇ ਕਾਰ ਸਵਾਰ 'ਤੇ ਕਾਪੇ ਅਤੇ ਕਿਰਚ ਨਾਲ ਹਮਲਾ ਕਰਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਜਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਅਬੋਹਰ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ 'ਤੇ ਸਵਾਰ ਹੋ ਕੇ ਮਲੋਟ ਰੋਡ 'ਤੇ ਜਾ ਰਿਹਾ ਸੀ | ਜਦੋਂ ਉਹ ਵਿਕਰਮ ਦੀ ਆਟਾ ਚੱਕੀ ਰੋੜ ਨੇੜੇ ਪੁੱਜਿਆ ਤਾਂ ਦੋਸ਼ੀਆਂ ਨੇ ਰੁਕਣ ਦਾ ਇਸ਼ਾਰਾ ਕੀਤਾ ਅਤੇ ਗੱਡੀ ਤੋਂ ਹੇਠਾਂ ਉੱਤਰਨ 'ਤੇ ਕਾਪੇ, ਕਿਰਚ ਅਤੇ ਰਾਡਾਂ ਨਾਲ ਵਾਰ ਕਰਕੇ ਸੱਟਾਂ ਮਾਰੀਆਂ ਅਤੇ ਜਾਂਦੀ ਵਾਰੀ ਉਸ ਦਾ ਮੋਬਾਈਲ ਝਪਟ ਮਾਰ ਕੇ ਖੋਹ ਲਿਆ | ਸਿਵਲ ਹਸਪਤਾਲ ਅਬੋਹਰ ਤੋਂ ਐਮ. ਐਲ. ਆਰ. ਮਸੂਲ ਹੋਣ 'ਤੇ ਸਕੱਤਰ ਸਿੰਘ ਉਰਫ਼ ਬਾਲੂ ਅਤੇ ਬਚਿੱਤਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੋਪੀਚੰਦ ਆਰਿਆ ਮਹਿਲਾ ਕਾਲਜੀਏਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕੰਬਾਈਨ ਨਾਲ ਮੋਟਰਸਾਈਕਲ ਸਵਾਰ ਨੂੰ ਫੇਟ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24