15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੰਦੀਪ ਜਾਖੜ ਨੇ ਭਾਜਪਾ ਉਮੀਦਵਾਰ ਅਮਰ ਗੇਧਰ ਦੇ ਹੱਕ 'ਚ ਕੀਤਾ ਪ੍ਰਚਾਰ

Ad Position 21
No active advertisement
ਅਜੀਤ ਡੈਸਕ 20-05-2026
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਵਲੋਂ ਸ਼ਹਿਰ ਦੇ ਵਾਰਡ ਨੰਬਰ 18 ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਅਮਰ ਗੇਧਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਚਾਰ ਸਾਲ ਦੌਰਾਨ ਅਬੋਹਰ ਸ਼ਹਿਰ 'ਚ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ | ਆਪ ਦੀ ਸਰਕਾਰ ਨੇ ਸੁੰਦਰ ਸ਼ਹਿਰ ਅਬੋਹਰ ਨੂੰ ਅੱਖੋਂ ਪਰੋਖੇ ਕਰ ਨਰਕ ਬਣਾ ਦਿੱਤਾ ਹੈ | ਹੋਰ ਤਾਂ ਹੋਰ ਸ਼ਹਿਰ ਵਾਸੀ ਪੀਣ ਦੇ ਸਾਫ਼ ਪਾਣੀ ਨੂੰ ਵੀ ਤਰਸ ਰਹੇ ਹਨ | ਤੁਸੀਂ ਇਸ ਵਾਰ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਝਾਂਸੇ ਵਿਚ ਨਾ ਆ ਜਾਇਓ | ਤੁਸੀਂ ਇਸ ਵਾਰ ਭਾਜਪਾ ਉਮੀਦਵਾਰ ਅਮਰ ਗੇਧਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਉਮੀਦਵਾਰ ਅਮਰ ਗੇਧਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੀ ਸਿੱਧੂ ਨੇ ਉਮੀਦਵਾਰ ਗੁਰਦੇਵ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸਾਂਸਦ ਘੁਬਾਇਆ, ਸਾਬਕਾ ਵਿਧਾਇਕ ਘੁਬਾਇਆ ਨੇ ਸ਼ਹਿਰ ਦੇ ਵਾਰਡ ਨੰਬਰ 4 ਤੋਂ ਪਾਰਟੀ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚ...
Ad Position 24