29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ | ਇਸ ਸਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 21 ਨੂੰ ਗੁਰੂ ਹਰਸਹਾਇ, 22 ਨੂੰ ਫ਼ਿਰੋਜ਼ਪੁਰ, 26 ਨੂੰ ਮੱਖੂ, 28 ਨੂੰ ਘੱਲਖ਼ੁਰਦ ਅਤੇ 29 ਜ਼ੀਰਾ (ਸਾਰੇ ਬੀ.ਡੀ.ਪੀ.ਓ. ਦਫ਼ਤਰਾਂ ਵਿਚ) ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ 'ਚ ਸ਼ਾਮਿਲ ਹੋਣ ਵਾਲੇ ਨੌਜਵਾਨ 10ਵੀਂ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 168 ਸੈਂ.ਮੀ. ਹੋਣਾ ਚਾਹੀਦਾ ਹੈ | ਉਮੀਦਵਾਰ ਵਿੱਦਿਅਕ ਯੋਗਤਾ, ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ ਅਤੇ ਅਰਜ਼ੀ ਪੱਤਰ ਸਮੇਤ 350 ਰੁਪਏ ਫ਼ੀਸ ਨਾਲ ਭਾਗ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਲਾਧੂਕਾ ਚ ਕੈਮਿਸਟ ਐਸੋਸੀਏਸ਼ਨ ਦੀ ਦੇਸ਼-ਵਿਆਪੀ ਹੜਤਾਲ ਮੌਕੇ ਮੈਡੀਕਲ ਦੀਆਂ ਦੁਕਾਨਾਂ ਬੰਦ ਅਗਲੀ ਖ਼ਬਰ ਸਿਵਲ ਹਸਪਤਾਲ ਜ਼ੀਰਾ ਵਿਚ ਗੋਡਿਆਂ ਦੇ ਮਰੀਜ਼ਾਂ ਲਈ ਮਸੀਹਾ ਸਾਬਤ ਹੋ ਰਹੇ ਹਨ ਡਾ. ਸੌਰਭ ਜੈਨ
Ad Position 24