29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

3704 ਅਧਿਆਪਕ ਯੂਨੀਅਨ ਵਲੋਂ ਬਦਲੀਆਂ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ(ਅਮਰਜੀਤ ਸ਼ਰਮਾ)-3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਪ੍ਰਤੀ ਗੰਭੀਰ ਨਾਰਾਜ਼ਗੀ ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਉਲੀਕੀ ਗਈ ਆਨਲਾਈਨ ਬਦਲੀ ਨੀਤੀ ਮੁਤਾਬਿਕ ਹਰ ਸਾਲ ਜਨਵਰੀ ਮਹੀਨੇ ਵਿਚ ਬਦਲੀਆਂ ਲਈ ਪੋਰਟਲ ਖੋਲਿ੍ਹਆ ਜਾਣਾ ਚਾਹੀਦਾ ਹੈ ਅਤੇ ਨਵੇਂ ਅਕਾਦਮਿਕ ਸੈਸ਼ਨ ਯਾਨੀ ਅਪ੍ਰੈਲ ਮਹੀਨੇ ਤੋਂ ਪਹਿਲਾਂ-ਪਹਿਲਾਂ ਬਦਲੀਆਂ ਦਾ ਸਮੁੱਚਾ ਕੰਮ ਮੁਕੰਮਲ ਕਰਨਾ ਲਾਜ਼ਮੀ ਹੁੰਦਾ ਹੈ | ਯੂਨੀਅਨ ਆਗੂਆਂ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅੱਧਾ ਸਾਲ ਬੀਤ ਜਾਣ ਦੇ ਬਾਵਜੂਦ ਬਦਲੀਆਂ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਠੋਸ ਕਾਰਨ ਲਮਕਾਇਆ ਜਾ ਰਿਹਾ ਹੈ | ਹਾਲਾਂਕਿ ਵਿਭਾਗ ਵਲੋਂ ਪੋਰਟਲ ਤਾਂ ਖੋਲ੍ਹ ਦਿੱਤਾ ਗਿਆ ਹੈ ਪਰ ਅਗਲੇਰੀ ਕਾਰਵਾਈ ਨੂੰ ਜਾਣਬੁੱਝ ਕੇ ਸੁਸਤ ਰਫ਼ਤਾਰ ਕੀਤਾ ਹੋਇਆ ਹੈ, ਜਿਸ ਕਾਰਨ ਸਮੁੱਚੇ ਅਧਿਆਪਕ ਵਰਗ ਵਿਚ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਨੇਕਾਂ ਅਧਿਆਪਕ ਆਪਣੇ ਘਰਾਂ ਤੋਂ ਸੈਂਕੜੇ ਕਿੱਲੋਮੀਟਰ ਦੂਰ ਬਾਰਡਰ ਦੇ ਜ਼ਿਲਿ੍ਹਆਂ ਅਤੇ ਪਛੜੇ ਇਲਾਕਿਆਂ ਵਿਚ ਸੇਵਾਵਾਂ ਨਿਭਾ ਰਹੇ ਹਨ | ਛੋਟੇ ਬੱਚਿਆਂ ਅਤੇ ਬਜ਼ੁਰਗ ਮਾਪਿਆਂ ਤੋਂ ਦੂਰ ਰਹਿ ਕੇ ਡਿਊਟੀ ਕਰਨਾ ਬੇਹੱਦ ਮੁਸ਼ਕਲ ਹੋ ਚੁੱਕਾ ਹੈ | ਇਸ ਦੌਰਾਨ ਯੂਨੀਅਨ ਦੇ ਸੂਬਾ ਆਗੂਆਂ ਯਾਦਵਿੰਦਰ ਸਿੰਘ ਅਤੇ ਰਾਜੇਸ਼ਵਰ ਰਾਏ ਨੇ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਮੁਤਾਬਿਕ ਅੰਗਰੇਜ਼ੀ ਵਿਸ਼ੇ ਦੇ ਵੱਧ ਤੋਂ ਵੱਧ ਸਟੇਸ਼ਨ ਖੋਲ੍ਹੇ ਤਾਂ ਜੋ ਲੰਮੇ ਸਮੇਂ ਤੋਂ ਬਦਲੀਆਂ ਦੀ ਉਡੀਕ ਕਰ ਰਹੇ ਅੰਗਰੇਜ਼ੀ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ | ਯੂਨੀਅਨ ਦੇ ਪ੍ਰਮੁੱਖ ਆਗੂਆਂ ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਬਲਵੰਤ ਸਿੰਘ ਅਤੇ ਵਿਕਰਮ ਸਿੰਘ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸਖ਼ਤ ਲਹਿਜ਼ੇ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਬਦਲੀਆਂ ਦਾ ਕੰਮ ਤੁਰੰਤ ਮੁਕੰਮਲ ਨਾ ਕੀਤਾ ਗਿਆ ਤਾਂ ਯੂਨੀਅਨ ਵਲੋਂ ਜਲਦ ਹੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਲਾਹਣ ਅਤੇ ਭੱਠੀ ਦਾ ਸਾਮਾਨ ਬਰਾਮਦ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24