ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਲਾਹਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਿਪਿਨ ਚੰਦਰ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਨਿਰਮਲ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਜੱਗਾ ਪੁੱਤਰ ਗੋਮਾ ਸਿੰਘ ਵਾਸੀ ਢਾਣੀ ਟਿੱਲਿਆਂ ਵਾਲੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸ਼ੀਦ ਕਰ ਰਿਹਾ ਹੈ | ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ 50 ਲੀਟਰ ਲਾਹਣ ਅਤੇ ਭੱਠੀ ਦਾ ਸਾਮਾਨ ਬਰਾਮਦ ਹੋਇਆ, ਉਕਤ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |