ਜਲਾਲਾਬਾਦ, 20 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੇਰ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਢਾਣੀ ਚੱਕ ਸੁਆਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਜ਼ਮੀਨ ਦੇ ਵਿਵਾਦ ਕਾਰਨ ਉਸ ਦੇ ਲੜਕੇ ਕੁਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਨੂੰਹ ਸੁਖਪ੍ਰੀਤ ਕੌਰ ਪਤਨੀ ਕੁਲਵਿੰਦਰ ਸਿੰਘ, ਜਿਨ੍ਹਾਂ ਨੂੰ ਘਰੋਂ ਬੇਦਖ਼ਲ ਕੀਤਾ ਹੋਇਆ ਹੈ, ਨੇ ਰਾਤ ਸਮੇਂ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਮੈਡੀਕਲ ਰਿਪੋਰਟ ਮੌਸੂਲ ਹੋਣ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |