28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਂਗਰਸ ਨਾਲੋਂ ਵੀ ਵੱਧ ਵਿਕਾਸ 'ਆਪ' 'ਚ ਰਹਿ ਕੇ ਕਰਵਾਉਣਗੇ ਡਾ. ਨਿਸ਼ੂ ਡੋਗਰਾ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 21-05-2026
ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਦੇ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ.ਨਿਸ਼ੂ ਡੋਗਰਾ ਦੇ ਪੱਖ ਵਿਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚ ਗਿਆ ਹੈ | ਇਸੇ ਤਹਿਤ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਵਾਰਡ ਵਿਚ ਡਾ.ਨਿਸ਼ੂ ਡੋਗਰਾ ਦੇ ਹੱਕ ਵਿਚ ਘਰ-ਘਰ ਜਾ ਕੇ (ਡੋਰ-ਟੂ-ਡੋਰ) ਚੋਣ ਪ੍ਰਚਾਰ ਕੀਤਾ ਗਿਆ ਅਤੇ ਵੋਟਰਾਂ ਨੂੰ 'ਆਪ' ਦੇ ਪੱਖ ਵਿਚ ਭੁਗਤਣ ਦੀ ਅਪੀਲ ਕੀਤੀ ਗਈ | ਇਸ ਦੌਰਾਨ ਵਿਧਾਇਕ ਸਵਨਾ ਨੇ ਦਾਅਵਾ ਕੀਤਾ ਕਿ ਡਾ.ਨਿਸ਼ੂ ਡੋਗਰਾ ਪਿਛਲੀ ਵਾਰ ਨਾਲੋਂ ਵੀ ਕਿਤੇ ਵੱਧ ਵੋਟਾਂ ਦੇ ਫ਼ਰਕ ਨਾਲ ਇੱਥੋਂ ਇਤਿਹਾਸਕ ਜਿੱਤ ਦਰਜ ਕਰਨਗੇ | ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਡਾ.ਨਿਸ਼ੂ ਡੋਗਰਾ ਪਿਛਲੀ ਵਾਰ ਕਾਂਗਰਸ ਦੀ ਟਿਕਟ 'ਤੇ ਇਸੇ ਵਾਰਡ ਤੋਂ ਚੋਣ ਲੜ ਕੇ ਜੇਤੂ ਰਹੇ ਸਨ | ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦਿਆਂ ਉਨ੍ਹਾਂ ਨੂੰ ਨਗਰ ਕੌਂਸਲ ਦੇ ਐਮ.ਸੀ. ਅਤੇ ਉਪ-ਪ੍ਰਧਾਨ ਦੇ ਅਹੁਦੇ 'ਤੇ ਬਿਰਾਜਮਾਨ ਹੋਣ ਦਾ ਮੌਕਾ ਵੀ ਮਿਲਿਆ ਸੀ | ਪਰ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ | ਉਨ੍ਹਾਂ ਦੋਸ਼ ਲਾਇਆ ਕਿ ਡਾ. ਨਿਸ਼ੂ ਜੋ ਵਿਕਾਸ ਕਾਰਜ ਆਪਣੇ ਵਾਰਡ ਵਿਚ ਕਰਵਾਉਣਾ ਚਾਹੁੰਦੇ ਸਨ, ਉਸ ਵਿਚ ਤਤਕਾਲੀ ਕਾਂਗਰਸੀ ਬੋਰਡ ਨੇ ਹਮੇਸ਼ਾ ਰੋੜੇ ਅਟਕਾਏ | ਵਿਧਾਇਕ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਡਾ.ਨਿਸ਼ੂ ਡੋਗਰਾ ਨੂੰ ਹਮੇਸ਼ਾ ਖੁੱਲ੍ਹ ਕੇ ਕੰਮ ਕਰਨ ਦਾ ਮੌਕਾ ਦਿੱਤਾ ਹੈ ਅਤੇ ਇਸ ਵਾਰ ਵੀ ਵਾਰਡ ਵਾਸੀਆਂ ਦੀ ਪੁਰਜ਼ੋਰ ਮੰਗ 'ਤੇ ਹੀ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਕਿਹਾ ਕਿ ਡਾ. ਨਿਸ਼ੂ ਆਪਣਾ ਡਾਕਟਰੀ ਪੇਸ਼ਾ ਦਾਅ 'ਤੇ ਲਗਾ ਕੇ ਦਿਨ-ਰਾਤ ਵਾਰਡ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ, ਜਿਸ ਕਾਰਨ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਜਨਤਾ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਨਗਰ ਕੌਂਸਲ ਵਿਚ ਬਣਨ ਵਾਲੇ ਆਮ ਆਦਮੀ ਪਾਰਟੀ ਦੇ ਬੋਰਡ ਵਿਚ ਡਾ. ਨਿਸ਼ੂ ਡੋਗਰਾ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵਾਰਡ ਦੇ ਸਾਰੇ ਰੁਕੇ ਹੋਏ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਚੋਣ ਪ੍ਰਚਾਰ ਦੌਰਾਨ ਡਾ.ਨਿਸ਼ੂ ਡੋਗਰਾ ਦੇ ਪਤੀ ਰਾਜਵੀਰ ਕਾਕਾ ਡੋਗਰਾ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸੂਬਾਈ ਆਗੂ ਅਤੁੱਲ ਨਾਗਪਾਲ, ਵਿਸ਼ਾਲ ਕਾਮਰਾ, ਡਾ. ਰਮੇਸ਼ ਵਰਮਾ, ਸ਼ੈਲੀ ਵਰਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਸਥਾਨਕ ਆਗੂ ਅਤੇ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਦੇ ਸਾਰੇ ਵਾਰਡਾਂ 'ਚੋਂ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ-ਮੰਟਾ ਅਗਲੀ ਖ਼ਬਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਸਣੇ 50 ਤੋਂ ਵੱਧ ਟਕਸਾਲੀ ਵਰਕਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼...
Ad Position 24