28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਹਰਕਿਰਨ ਕੌਰ ਅਤੇ ਬੂਟਾ ਸਿੰਘ ਦੇ ਚੋਣ ਪ੍ਰਚਾਰ ਨੇ ਫੜਿਆ ਜ਼ੋਰ, ਸਿੱਖ ਸੰਸਥਾਵਾਂ ਨੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 21-05-2026
ਅਬੋਹਰ, 20 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਸਿਖ਼ਰਾਂ 'ਤੇ ਚੱਲ ਰਿਹਾ ਹੈ | ਜਿਸ ਤਹਿਤ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਕਿਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਿਪਨ ਅਤੇ ਵਾਰਡ ਨੰਬਰ 45 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਦਾ ਚੋਣ ਪ੍ਰਚਾਰ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ | ਜਿਸ ਤਹਿਤ ਇਲਾਕੇ ਦੀਆਂ ਸਿੱਖ ਸੰਸਥਾਵਾਂ ਵੀ ਉਮੀਦਵਾਰਾਂ ਦੇ ਪ੍ਰਚਾਰ ਲਈ ਜੁੱਟ ਗਈਆਂ ਹਨ | ਗੁਰਵਿੰਦਰ ਸਿੰਘ ਵਿਪਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਰਡ ਨੰਬਰ 38 ਅਤੇ ਵਾਰਡ ਨੰਬਰ 45 ਤੋਂ ਵੋਟਰਾਂ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਵਾਰ ਅਬੋਹਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨਾ ਯਕੀਨੀ ਹੈ | ਜਿਸ ਕਾਰਨ ਇਲਾਕੇ ਦੇ ਵੋਟਰ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਕਾਰਨ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਵਾ ਰਹੇ ਹਨ | ਦੂਜੇ ਪਾਸੇ ਇਲਾਕੇ ਦੀਆਂ ਸਿੱਖ ਸੰਸਥਾਵਾਂ ਵੀ ਹਰਕਿਰਨ ਕੌਰ ਅਤੇ ਬੂਟਾ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੀਆਂ ਹਨ | ਉਨ੍ਹਾਂ ਇਲਾਕੇ ਦੇ ਸਮੂਹ ਵੋਟਰਾਂ ਨੂੰ 26 ਮਈ ਨੂੰ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੌਬੀ ਮਾਨ ਅਤੇ ਹੈਰੀ ਸੰਧੂ ਨੇ ਉਮੀਦਵਾਰ ਪ੍ਰਤਾਪ ਸਿੰਘ ਦੇ ਹੱਕ 'ਚ ਪ੍ਰਚਾਰ ਕੀਤਾ ਅਗਲੀ ਖ਼ਬਰ ਅਰਨੀਵਾਲਾ ਦੇ ਸਾਰੇ ਵਾਰਡਾਂ 'ਚੋਂ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ-ਮੰਟਾ
Ad Position 24