28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬੌਬੀ ਮਾਨ ਅਤੇ ਹੈਰੀ ਸੰਧੂ ਨੇ ਉਮੀਦਵਾਰ ਪ੍ਰਤਾਪ ਸਿੰਘ ਦੇ ਹੱਕ 'ਚ ਪ੍ਰਚਾਰ ਕੀਤਾ

Ad Position 21
No active advertisement
ਅਜੀਤ ਡੈਸਕ 21-05-2026
ਅਬੋਹਰ, 20 ਮਈ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਬੌਬੀ ਮਾਨ ਅਤੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਸ਼ਹਿਰ ਦੇ ਵਾਰਡ ਨੰਬਰ 29 ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਪ੍ਰਤਾਪ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੇ ਕਿਹਾ ਕਿ ਝੂਠੇ ਵਾਅਦਿਆਂ ਦੇ ਸਹਾਰੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕੁੱਝ ਮਹੀਨਿਆਂ ਦੀ ਮਹਿਮਾਨ ਹੈ | 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ | ਤੁਸੀਂ ਸ਼ਹਿਰ ਦੇ ਵਿਕਾਸ ਲਈ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ ਅਤੇ ਅਕਾਲੀ ਦਲ ਦਾ ਬੋਰਡ ਬਣਾਓ | ਹਲਕਾ ਇੰਚਾਰਜ ਹੈਰੀ ਸੰਧੂ ਨੇ ਕਿਹਾ ਕਿ ਸਭ ਤੋਂ ਵੱਧ ਲੋਕ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਨੇ ਹੀ ਚਲਾਈਆਂ ਹਨ | ਸੂਬੇ ਦੇ ਵਿਕਾਸ ਅਤੇ ਸ਼ਹਿਰ ਨੂੰ ਵਿਕਾਸ ਪੱਖੋਂ ਸੁੰਦਰ ਬਣਾਉਣ ਲਈ ਤੁਸੀਂ ਇਸ ਵਾਰ ਉਮੀਦਵਾਰ ਪ੍ਰਤਾਪ ਸਿੰਘ ਸਮੇਤ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ | ਇਸ ਮੌਕੇ ਸਰਕਲ ਪ੍ਰਧਾਨ ਸਾਹਿਲ ਛਾਬੜਾ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਸੰਧੂ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 10 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਦੀ ਚੋਣ ਮੁਹਿੰਮ ਜੋਸਨ ਨੇ ਸੰਭਾਲੀ ਅਗਲੀ ਖ਼ਬਰ ਹਰਕਿਰਨ ਕੌਰ ਅਤੇ ਬੂਟਾ ਸਿੰਘ ਦੇ ਚੋਣ ਪ੍ਰਚਾਰ ਨੇ ਫੜਿਆ ਜ਼ੋਰ, ਸਿੱਖ ਸੰਸਥਾਵਾਂ ਨੇ ਦਿੱਤਾ ਸਮਰਥਨ
Ad Position 24