28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਾਬਕਾ ਚੇਅਰਮੈਨ ਸਵਰਗੀ ਜਗਦੀਸ਼ ਕੰਬੋਜ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 21-05-2026
ਅਬੋਹਰ, 20 ਮਈ (ਵਿਵੇਕ ਹੂੜੀਆ)-ਖੁਈਆਂ ਸਰਵਰ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਸਕੂਲ ਦੇ ਸਾਬਕਾ ਚੇਅਰਮੈਨ ਸਵਰਗੀ ਜਗਦੀਸ਼ ਕੰਬੋਜ ਦੀ ਯਾਦ ਵਿਚ ਵਿਸ਼ੇਸ਼ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਨਮ ਅੱਖਾਂ ਨਾਲ ਭਾਵਭਿੰਨੀ ਸ਼ਰਧਾਂਜਲੀ ਦਿੱਤੀ | ਸਭਾ ਦੌਰਾਨ ਸਕੂਲ ਕੰਪਲੈਕਸ ਵਿਚ ਸ਼ਰਧਾ, ਸਨਮਾਨ ਅਤੇ ਗੰਭੀਰਤਾ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਵਰਗੀ ਜਗਦੀਸ਼ ਕੰਬੋਜ ਦੀ ਪ੍ਰੇਰਨਾਦਾਇਕ ਸ਼ਖ਼ਸੀਅਤ, ਸਰਲ ਸੁਭਾਅ ਅਤੇ ਸਿੱਖਿਆ ਦੇ ਖੇਤਰ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਸਮਰਪਣ ਨੂੰ ਯਾਦ ਕੀਤਾ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਵਰਗੀ ਜਗਦੀਸ਼ ਕੰਬੋਜ ਨੇ ਸਿੱਖਿਆ ਨੂੰ ਹਮੇਸ਼ਾ ਸਮਾਜ ਸੇਵਾ ਦਾ ਇਕ ਪਵਿੱਤਰ ਮਾਧਿਅਮ ਮੰਨਿਆ | ਉਨ੍ਹਾਂ ਦੇ ਉੱਚ ਆਦਰਸ਼, ਅਗਾਂਹਵਧੂ ਸੋਚ ਅਤੇ ਸੰਸਕਾਰ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ ਅਤੇ ਸਕੂਲ ਨੂੰ ਤਰੱਕੀ ਦੀਆਂ ਰਾਹਾਂ 'ਤੇ ਲੈ ਕੇ ਜਾਣਗੇ | ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਵਰਗੀ ਚੇਅਰਮੈਨ ਸਾਹਿਬ ਦਾ ਪਿਆਰ, ਯੋਗ ਮਾਰਗਦਰਸ਼ਨ ਅਤੇ ਸੰਸਥਾ ਪ੍ਰਤੀ ਸਮਰਪਣ ਹਮੇਸ਼ਾ ਸਾਰਿਆਂ ਦੇ ਦਿਲਾਂ ਵਿਚ ਜ਼ਿੰਦਾ ਰਹੇਗਾ | ਉਨ੍ਹਾਂ ਨੇ ਜਿਸ ਦੂਰਅੰਦੇਸ਼ੀ ਸੋਚ ਦੇ ਨਾਲ ਇਸ ਵਿੱਦਿਅਕ ਸੰਸਥਾ ਦੀ ਨੀਂਹ ਰੱਖ ਕੇ ਇਸ ਨੂੰ ਅੱਗੇ ਵਧਾਇਆ, ਉਹ ਮਾਰਗ ਅੱਜ ਵੀ ਸਾਡੀ ਸਾਰਿਆਂ ਦੀ ਅਗਵਾਈ ਕਰ ਰਿਹਾ ਹੈ | ਸਭਾ ਦੇ ਅਖੀਰ ਵਿਚ ਸਮੂਹ ਹਾਜ਼ਰੀਨ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਆਤਮਾ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਦਾ ਸਪਰਿੰਗ ਡੀਜ਼ਲ ਸਕੂਲ ਖੁੜੰਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ ਅਗਲੀ ਖ਼ਬਰ ਵਾਰਡ ਨੰਬਰ 10 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਦੀ ਚੋਣ ਮੁਹਿੰਮ ਜੋਸਨ ਨੇ ਸੰਭਾਲੀ
Ad Position 24