ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਫਰੈਂਡਜ਼ ਐਨਕਲੇਵ ਵੈੱਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਫਰੈਂਡਜ਼ ਐਨਕਲੇਵ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸੁਸਾਇਟੀ ਦੀ ਨਵੀਂ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹਾਈ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲੈਂਦੇ ਹੋਏ ਜਸਵਿੰਦਰ ਸਿੰਘ ਬਰਾੜ ਸੇਵਾਮੁਕਤ ਜੇ.ਈ.ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਕਮੇਟੀ ਦੇ ਹੋਰਨਾਂ ਅਹੁਦੇਦਾਰਾਂ ਵਿਚ ਐਡਵੋਕੇਟ ਗੁਲਸ਼ਨ ਮਹਿਰੋਕ ਨੂੰ ਸੀਨੀਅਰ ਮੀਤ ਪ੍ਰਧਾਨ, ਰਸ਼ਪਾਲ ਸਿੰਘ ਬਰਾੜ ਨੂੰ ਮੀਤ ਪ੍ਰਧਾਨ, ਹਰਿੰਦਰ ਸਿੰਘ ਨੂੰ ਸਕੱਤਰ ਅਤੇ ਮਨੋਹਰ ਲਾਲ ਖਟਕ ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਵਿੱਤੀ ਵਿਵਸਥਾ ਨੂੰ ਸੰਭਾਲਣ ਲਈ ਮੋਹਿੰਦਰ ਗੜਵਾਲ ਨੂੰ ਕੈਸ਼ੀਅਰ ਅਤੇ ਸਤਪਾਲ ਕੁੱਕੜ ਨੂੰ ਮੀਤ ਕੈਸ਼ੀਅਰ ਚੁਣਿਆ ਗਿਆ | ਕਮੇਟੀ ਵਿਚ ਰਾਜੀਵ ਡੋਡਾ ਅਤੇ ਅਜੈ ਬੱਬਰ ਨੂੰ ਬਤੌਰ ਕਾਰਜਕਾਰੀ ਮੈਂਬਰ ਸ਼ਾਮਲ ਕੀਤਾ ਗਿਆ ਹੈ | ਨਵ-ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਨੇ ਮੀਟਿੰਗ ਵਿਚ ਪਹੁੰਚਣ 'ਤੇ ਕਾਲੋਨੀ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਸਮੂਹ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਲੋਨੀ ਦੇ ਰਹਿੰਦੇ ਵਿਕਾਸ ਕਾਰਜਾਂ ਅਤੇ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ |