ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਅਤੇ 1 ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਰਾਮਸਰਾ ਤੋਂ ਅਬੋਹਰ ਨੂੰ ਜਾ ਰਹੀ ਸੀ ਤਾਂ ਸੇਮ-ਨਾਲ਼ੇ ਦੇ ਪੁਲ ਤੋਂ ਕਰੀਬ 150 ਮੀਟਰ ਪਿੱਛੇ ਇਕ ਨੌਜਵਾਨ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ | ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ 'ਤੇ ਉਸ ਨੇ ਘਬਰਾ ਕੇ ਮੋਟਰਸਾਈਕਲ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਬੰਦ ਹੋ ਗਿਆ | ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸੋਮ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਖੈਰਪੁਰ ਨੂੰ ਕਾਬੂ ਕਰਕੇ ਜਦੋਂ ਬਜਾਜ ਪਲਟੀਨਾ ਮੋਟਰਸਾਈਕਲ ਨੰਬਰ ਪੀ.ਬੀ.22-ਈ.4187 ਦੇ ਖੱਬੇ ਪਾਸੇ ਲੱਗੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |