ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਅਤੇ ਵਰਨਾ ਕਾਰ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਦੀ ਭਾਲ ਅਤੇ ਗਸ਼ਤ ਦੇ ਸਬੰਧ ਵਿਚ ਚੌਕੀ ਮੰਡੀ ਲਾਧੂਕਾ ਦੇ ਇਲਾਕੇ ਵਿਚ ਮੌਜੂਦ ਸਨ ਤਾਂ ਪਿੰਡ ਕੀੜਿਆਂ ਵਾਲੀ ਵਲੋਂ ਆ ਰਹੀ ਇਕ ਵਰਨਾ ਕਾਰ ਨੰਬਰ ਪੀ.ਬੀ 03 ਬੀ.ਬੀ 6458 ਦੇ ਚਾਲਕ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ | ਪੁਲਿਸ ਵਲੋਂ ਮੁਸਤੈਦੀ ਨਾਲ ਕਾਰ ਸਵਾਰ ਇਕ ਵਿਅਕਤੀ ਅਜੈ ਸਿੰਘ ਉਰਫ਼ ਅੱਜੀ ਪੁੱਤਰ ਜੋਗਿੰਦਰ ਸਿੰਘ ਵਾਸੀ ਝੋਕ ਡਿਪੂਲਾਨਾ ਨੂੰ ਕਾਬੂ ਕਰਕੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 45 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |