27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦੇਸ਼ ਪੱਧਰੀ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਕੈਮਿਸਟ ਐਸੋਸੀਏਸ਼ਨ ਨੇ ਐੱਸ.ਐਮ.ਓ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 21-05-2026
ਅਬੋਹਰ, 20 ਮਈ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਭਰ ਵਿਚ ਕੈਮਿਸਟ ਐਸੋਸੀਏਸ਼ਨ ਦੀ 24 ਘੰਟੇ ਦੀ ਮੁਕੰਮਲ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਅਬੋਹਰ ਕੈਮਿਸਟ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਐੱਸ.ਐਮ.ਓ. ਨੂੰ ਮੰਗ ਪੱਤਰ ਸੌਂਪਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਮਿਸਟ ਐਸੋਸੀਏਸ਼ਨ ਸੀਤੋ ਗੰੁਨੋ੍ਹ ਦੇ ਪ੍ਰਧਾਨ ਪਰਵਿੰਦਰ ਪਾਲ ਸਿੰਘ ਰਾਜਾ ਅਤੇ ਅਬੋਹਰ ਪ੍ਰਧਾਨ ਅਰਜੁਨ ਡੇਮਲਾ ਨੇ ਦੱਸਿਆ ਕਿ ਕਰੋਨਾ ਸਮੇਂ ਸਰਕਾਰ ਨੇ ਦਵਾਈਆਂ ਦੀ ਆਨਲਾਈਨ ਵਿੱਕਰੀ ਸ਼ੁਰੂ ਕੀਤੀ ਸੀ ਜਦ ਕਿ ਉਸ ਉਪਰੰਤ ਹਾਲੇ ਤੱਕ ਦਵਾਈਆਂ ਦੀ ਆਨਲਾਈਨ ਵਿੱਕਰੀ ਚੱਲ ਰਹੀ ਹੈ | ਜਿਸ ਕਾਰਨ ਨਕਲੀ ਦਵਾਈਆਂ ਅਤੇ ਨਸ਼ੇ ਦੀਆਂ ਦਵਾਈਆਂ ਦੀ ਖ਼ਰੀਦਦਾਰੀ ਵੀ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਛੋਟੇ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਤੁਰੰਤ ਆਨਲਾਈਨ ਦਵਾਈਆਂ ਦੀ ਵਿੱਕਰੀ 'ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਨਾਲ ਮੈਡੀਕਲ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਹੋਵੇਗਾ ਅਤੇ ਨਕਲੀ ਪਰਚੀ ਮਾਰਫ਼ਤ ਕੋਈ ਦਵਾਈ ਖ਼ਰੀਦ ਨਹੀਂ ਕਰ ਸਕੇਗਾ | ਇਸ ਮੌਕੇ ਦਵਿੰਦਰ ਚਾਵਲਾ, ਅਵਿਨਾਸ਼ ਚੰਦਰ, ਸ਼ਕਤੀ ਨਾਗਪਾਲ, ਹਰਬੰਸ ਸਿੰਘ ਹੈਪੀ ਕੁੱਕੜ, ਪ੍ਰਵੀਨ ਸੋਨੂੰ, ਦਲੀਪ, ਮਨਦੀਪ, ਅਮੀ ਲਾਲ, ਰਮਨ ਕੰਬੋਜ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਹੈਰੋਇਨ ਸਮੇਤ ਵਰਨਾ ਕਾਰ ਚਾਲਕ ਕਾਬੂ
Ad Position 24