29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੜਕ ਹਾਦਸੇ 'ਚ ਮੰਡੀ ਲਾਧੂਕਾ ਦੇ ਵਾਸੀ ਦੋ ਨੌਜਵਾਨਾਂ ਦੀ ਦਰਦਨਾਕ ਮੌਤ

Ad Position 21
No active advertisement
ਅਜੀਤ ਡੈਸਕ 22-05-2026
ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਦੋ ਨੌਜਵਾਨਾਂ ਦੀ ਐੱਫ.ਐੱਫ.ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ¢ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਗ਼ਮਗੀਨ ਮਾਹੌਲ ਪਾਇਆ ਜਾ ਰਿਹਾ ਹੈ¢ਮਿ੍ਤਕਾਂ ਦੀ ਪਹਿਚਾਣ ਮੰਡੀ ਲਾਧੂਕਾ ਦੇ ਵਸਨੀਕ ਸਾਜਨ ਚਲਾਣਾ ਅਤੇ ਵਿਸ਼ਾਲ ਠਠਈ ਵਜੋਂ ਹੋਈ ਹੈ¢ ਜਾਣਕਾਰੀ ਅਨੁਸਾਰ ਸਾਜਨ ਚਲਾਣਾ ਦੇ ਪਿਤਾ ਦੀ ਕੁੱਝ ਦਿਨ ਪਹਿਲਾਂ ਅਚਾਨਕ ਮੌਤ ਹੋ ਗਈ ਸੀ¢ ਸਾਜਨ ਆਪਣੇ ਪਿਤਾ ਦਾ ਮੌਤ ਸਰਟੀਫਿਕੇਟ ਲੈਣ ਲਈ ਆਪਣੇ ਮਿੱਤਰ ਵਿਸ਼ਾਲ ਠਠਈ ਨਾਲ ਮੋਟਰਸਾਈਕਲ 'ਤੇ ਫ਼ਰੀਦਕੋਟ ਜਾ ਰਿਹਾ ਸੀ¢ ਦੱਸਿਆ ਜਾ ਰਿਹਾ ਹੈ ਕਿ ਥਾਣਾ ਅਮੀਰ ਖ਼ਾਸ ਦੇ ਨੇੜੇ ਐੱਫ ਐੱਫ ਰੋਡ 'ਤੇ ਉਨ੍ਹਾਂ ਦਾ ਮੋਟਰਸਾਈਕਲ ਇਕ ਕਾਰ ਨਾਲ ਟਕਰਾ ਗਿਆ¢ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਇਸ ਦੁਖਦਾਈ ਘਟਨਾ ਤੋਂ ਬਾਅਦ ਮੰਡੀ ਲਾਧੂਕਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ¢ ਪਰਿਵਾਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ ਮਿ੍ਤਕ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ¢
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਵਿਭਾਗ ਵਲੋਂ ਅਬੋਹਰ ਦਿਹਾਤੀ ਖੇਤਰ 'ਚ ਜਨਗਣਨਾ ਦੇ ਕੰਮਾਂ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਵਾਰਡ ਨੰਬਰ 16 ਵਿਚ ਅਸ਼ੋਕ ਸਚਦੇਵਾ ਦਾ ਚੋਣ ਪ੍ਰਚਾਰ ਹੋਇਆ ਤੇਜ਼, ਲੋਕਾਂ ਤੋਂ ਮਿਲ ਰਿਹਾ ਭਰਵਾਂ ਸਮਰਥਨ
Ad Position 24