29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸੇਫ਼ ਸਕੂਲ ਵਾਹਨ ਟੀਮ ਦੇ ਕੰਮਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 22-05-2026
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਸੇਫ਼ ਸਕੂਲ ਵਾਹਨ ਪਾਲਿਸੀ ਦੀ ਚੈਕਿੰਗ ਟੀਮ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਟੀਮ ਵਲੋਂ ਸਖ਼ਤੀ ਨਾਲ ਚੈਕਿੰਗ ਕੀਤੀ ਜਾਵੇ, ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਿੱ੍ਰਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿਚ ਫ਼ਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿਚ ਬੱਚਿਆਂ ਦੇ ਬੈਗ ਰੱਖਣ ਲਈ ਜਗਾ ਲਾਜ਼ਮੀ, ਸਕੂਲ ਬੱਸ ਵਿਚ ਡਰਾਈਵਰਾਂ ਕੋਲ 4 ਸਾਲ ਦਾ ਤਜਰਬਾ ਲਾਜ਼ਮੀ, ਸਕੂਲ ਬੱਸ ਵਿਚ ਐਮਰਜੈਂਸੀ ਤਾਕੀਆਂ ਲਾਜ਼ਮੀ ਹਨ | ਕਿਸੇ ਵੀ ਵੈਨ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਉਸ ਦਾ ਚਲਾਨ ਜਾਂ ਬੰਦ ਕੀਤਾ ਜਾਵੇ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਿਤੂ ਬਾਲਾ ਵਲੋਂ ਦੱਸਿਆ ਗਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਹਿਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੁਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿਚ ਡਰਾਈਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ਼, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈੱਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ | ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖ਼ਿਲਾਫ਼ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਨੁਮਾਇੰਦੇ, ਰਿਜ਼ਰਨਲ ਟਰਾਂਸਪੋਰਟ ਵਿਭਾਗ ਤੋ ਏ.ਟੀ.ਓ ਸੁਖਚੈਨ ਸਿੰਘ, ਟਰੈਫ਼ਿਕ ਪੁਲਿਸ ਤੋ ਮਲਕੀਤ ਸਿੰਘ, ਰਣਵੀਰ ਕੌਰ ਆਦਿ ਹਾਜ਼ਰ ਸਨ | ਮੀਟਿੰਗ ਦੇ ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਹਦਾਇਤ ਕੀਤੀ ਗਈ ਕਿ ਬੱਚਿਆ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬੰਦੇ ਖਾਣੀ ਫ਼ਾਜ਼ਿਲਕਾ-ਫ਼ਿਰੋਜ਼ਪੁਰ ਸੜਕ ਨੇ ਫਿਰ ਲਈ ਮੋਟਰਸਾਈਕਲ ਸਵਾਰ 2 ਦੋਸਤਾਂ ਦੀ ਜਾਨ ਅਗਲੀ ਖ਼ਬਰ ਜਨਗਣਨਾ ਵਿਭਾਗ ਵਲੋਂ ਅਬੋਹਰ ਦਿਹਾਤੀ ਖੇਤਰ 'ਚ ਜਨਗਣਨਾ ਦੇ ਕੰਮਾਂ ਦਾ ਅਚਨਚੇਤ ਨਿਰੀਖਣ
Ad Position 24